Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Other Translations King James Version (KJV) And I will make them and the places round about my hill a blessing; and I will cause the shower to come down in his season; there shall be showers of blessing.
American Standard Version (ASV) And I will make them and the places round about my hill a blessing; and I will cause the shower to come down in its season; there shall be showers of blessing.
Bible in Basic English (BBE) And I will give the rain at the right time, and I will make the shower come down at the right time; there will be showers of blessing.
Darby English Bible (DBY) And I will make them and the places round about my hill a blessing; and I will cause the shower to come down in its season: there shall be showers of blessing.
World English Bible (WEB) I will make them and the places round about my hill a blessing; and I will cause the shower to come down in its season; there shall be showers of blessing.
Young's Literal Translation (YLT) And I have given them, and the suburbs of my hill, a blessing, And caused the shower to come down in its season, Showers of blessing they are.
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Leviticus 26:4 in Panjabi 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ ।
Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Deuteronomy 28:12 in Panjabi 12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ । ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ ।
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 68:9 in Panjabi 9 ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ ।
Psalm 68:16 in Panjabi 16 ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ ।
Psalm 132:14 in Panjabi 14 ਏਹ ਸਦਾ ਲਈ ਵਿਸਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ ।
Psalm 133:3 in Panjabi 3 ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਹਾੜ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 19:24 in Panjabi 24 ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 32:20 in Panjabi 20 ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ ! ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 56:7 in Panjabi 7 ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਹਾੜ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ ।
Ezekiel 20:40 in Panjabi 40 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਹਾੜ ਅਰਥਾਤ ਇਸਰਾਏਲ ਦੇ ਉੱਚੇ ਪਹਾੜ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ । ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 8:13 in Panjabi 13 ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ । ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ !
Zechariah 8:23 in Panjabi 23 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ।
Malachi 3:10 in Panjabi 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ !