Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Other Translations King James Version (KJV) Therefore thus saith the Lord GOD; Now will I bring again the captivity of Jacob, and have mercy upon the whole house of Israel, and will be jealous for my holy name;
American Standard Version (ASV) Therefore thus saith the Lord Jehovah: Now will I bring back the captivity of Jacob, and have mercy upon the whole house of Israel; and I will be jealous for my holy name.
Bible in Basic English (BBE) For this cause the Lord has said, Now I will let the fate of Jacob be changed, and I will have mercy on all the children of Israel, and will take care of the honour of my holy name.
Darby English Bible (DBY) Therefore, thus saith the Lord Jehovah: Now will I bring again the captivity of Jacob, and have mercy upon the whole house of Israel, and will be jealous for my holy name:
World English Bible (WEB) Therefore thus says the Lord Yahweh: Now will I bring back the captivity of Jacob, and have mercy on the whole house of Israel; and I will be jealous for my holy name.
Young's Literal Translation (YLT) Therefore, thus said the Lord Jehovah: Now do I bring back the captivity of Jacob, And I have pitied all the house of Israel, And have been zealous for My holy name.
Cross Reference Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 56:8 in Panjabi 8 ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ ।
Jeremiah 3:18 in Panjabi 18 ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ ।
Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Jeremiah 30:3 in Panjabi 3 ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜਾ ਕਰਨਗੇ ।
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Jeremiah 33:7 in Panjabi 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ
Ezekiel 20:40 in Panjabi 40 ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਹਾੜ ਅਰਥਾਤ ਇਸਰਾਏਲ ਦੇ ਉੱਚੇ ਪਹਾੜ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ । ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ ।
Ezekiel 34:13 in Panjabi 13 ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ । ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ ।
Ezekiel 36:4 in Panjabi 4 ਇਸ ਲਈ ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਇਹ ਆਖਦਾ ਹੈ ।
Ezekiel 36:21 in Panjabi 21 ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ ।
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Hosea 1:11 in Panjabi 11 ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ । ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ ।
Joel 2:18 in Panjabi 18 ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Zechariah 1:14 in Panjabi 14 ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,
Zechariah 8:2 in Panjabi 2 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ ।
Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,