Ezekiel 5:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
Other Translations King James Version (KJV) Wherefore, as I live, saith the Lord GOD; Surely, because thou hast defiled my sanctuary with all thy detestable things, and with all thine abominations, therefore will I also diminish thee; neither shall mine eye spare, neither will I have any pity.
American Standard Version (ASV) Wherefore, as I live, saith the Lord Jehovah, surely, because thou hast defiled my sanctuary with all thy detestable things, and with all thine abominations, therefore will I also diminish `thee'; neither shall mine eye spare, and I also will have no pity.
Bible in Basic English (BBE) For this cause, by my life, says the Lord, because you have made my holy place unclean with all your hated things and all your disgusting ways, you will become disgusting to me; my eye will have no mercy and I will have no pity.
Darby English Bible (DBY) Wherefore, [as] I live, saith the Lord Jehovah, verily because thou hast defiled my sanctuary with all thy detestable things, and with all thine abominations, therefore will I also withdraw mine eye, and it shall not spare, nor will I have any pity.
World English Bible (WEB) Therefore, as I live, says the Lord Yahweh, surely, because you have defiled my sanctuary with all your detestable things, and with all your abominations, therefore will I also diminish [you]; neither shall my eye spare, and I also will have no pity.
Young's Literal Translation (YLT) Therefore, I live -- an affirmation of the Lord Jehovah: Because My sanctuary thou hast defiled, With all thy detestable things, And with all thine abominations, Mine eye pitieth not, and I also spare not. Do not even I also diminish?
Cross Reference Numbers 14:28 in Panjabi 28 ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ ।
Deuteronomy 7:25 in Panjabi 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
Deuteronomy 29:20 in Panjabi 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
2 Kings 21:4 in Panjabi 4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ ।
2 Kings 21:7 in Panjabi 7 ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਸਦਾ ਤੱਕ ਆਪਣਾ ਨਾਮ ਰੱਖਾਂਗਾ ।
2 Kings 23:12 in Panjabi 12 ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿਤਾ ।
2 Chronicles 33:4 in Panjabi 4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
2 Chronicles 33:7 in Panjabi 7 ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਆਪਣਾ ਨਾਮ ਸਦਾ ਤੱਕ ਰੱਖਾਂਗਾ
2 Chronicles 36:14 in Panjabi 14 ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
Psalm 95:11 in Panjabi 11 ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਏਹ ਮੇਰੇ ਆਰਾਮ ਵਿੱਚ ਨਾ ਵੜਨਗੇ ।
Psalm 107:39 in Panjabi 39 ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Jeremiah 10:24 in Panjabi 24 ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ ।
Jeremiah 16:18 in Panjabi 18 ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ ।
Jeremiah 32:34 in Panjabi 34 ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Jeremiah 44:4 in Panjabi 4 ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Lamentations 2:21 in Panjabi 21 ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ । ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ !
Ezekiel 7:4 in Panjabi 4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ !
Ezekiel 7:9 in Panjabi 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 8:5 in Panjabi 5 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਆਪਣੀਆਂ ਅੱਖਾਂ ਉਤਰ ਵੱਲ ਚੁੱਕ । ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ ।
Ezekiel 8:16 in Panjabi 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 9:5 in Panjabi 5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ ।
Ezekiel 9:10 in Panjabi 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
Ezekiel 11:18 in Panjabi 18 ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ ।
Ezekiel 11:21 in Panjabi 21 ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ ।
Ezekiel 23:28 in Panjabi 28 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ ।
Ezekiel 24:14 in Panjabi 14 ਮੈਂ ਯਹੋਵਾਹ ਨੇ ਇਹ ਆਖਿਆ ਹੈ । ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 29:15 in Panjabi 15 ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
Ezekiel 44:7 in Panjabi 7 ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ ।
Amos 8:7 in Panjabi 7 ਯਹੋਵਾਹ, ਜਿਸ ਤੇ ਯਾਕੂਬ ਨੂੰ ਘਮੰਡ ਕਰਨਾ ਚਾਹੀਦਾ ਹੈ, ਉਸ ਨੇ ਆਪਣੀ ਸੌਂਹ ਖਾਧੀ ਹੈ, “ਮੈਂ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ !
Zechariah 11:6 in Panjabi 6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ । ਉਹ ਇਸ ਦੇਸ ਨੂੰ ਮਾਰਨਗੇ, ― ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ ।
Malachi 3:17 in Panjabi 17 ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
Romans 11:12 in Panjabi 12 ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁੱਝ ਨਾ ਹੋਵੇਗੀ ।
Romans 11:21 in Panjabi 21 ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ ।
Hebrews 6:13 in Panjabi 13 ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
2 Peter 2:4 in Panjabi 4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।