Ezekiel 5:17 in Panjabi 17 ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ । ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ । ਮੈਂ ਯਹੋਵਾਹ ਨੇ ਇਹ ਆਖਿਆ ਹੈ ।
Other Translations King James Version (KJV) So will I send upon you famine and evil beasts, and they shall bereave thee: and pestilence and blood shall pass through thee; and I will bring the sword upon thee. I the LORD have spoken it.
American Standard Version (ASV) and I will send upon you famine and evil beasts, and they shall bereave thee; and pestilence and blood shall pass through thee; and I will bring the sword upon thee: I, Jehovah, have spoken it.
Bible in Basic English (BBE) And I will send on you need of food and evil beasts, and they will be a cause of loss to you; and disease and violent death will go through you; and I will send the sword on you: I the Lord have said it.
Darby English Bible (DBY) And I will send upon you famine and evil beasts, which shall bereave thee of children; and pestilence and blood shall pass through thee; and I will bring the sword upon thee: I, Jehovah, have spoken.
World English Bible (WEB) and I will send on you famine and evil animals, and they shall bereave you; and pestilence and blood shall pass through you; and I will bring the sword on you: I, Yahweh, have spoken it.
Young's Literal Translation (YLT) And I have sent on you famine and evil beasts, And they have bereaved thee, And pestilence and blood pass over on thee, And a sword I do bring in against thee, I, Jehovah, have spoken!'
Cross Reference Exodus 23:29 in Panjabi 29 ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ ।
Leviticus 26:22 in Panjabi 22 ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ਼ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ ।
Deuteronomy 32:24 in Panjabi 24 ਉਹ ਭੁੱਖ ਨਾਲ ਢਲ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ ।
2 Kings 17:25 in Panjabi 25 ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈ ਨਹੀਂ ਮੰਨਦੇ ਸਨ । ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ।
Jeremiah 15:3 in Panjabi 3 ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
Ezekiel 5:12 in Panjabi 12 ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ । ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ ।
Ezekiel 5:15 in Panjabi 15 ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ ।
Ezekiel 6:12 in Panjabi 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
Ezekiel 14:15 in Panjabi 15 ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
Ezekiel 14:19 in Panjabi 19 ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ ।
Ezekiel 14:21 in Panjabi 21 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
Ezekiel 17:21 in Panjabi 21 ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ ।
Ezekiel 17:24 in Panjabi 24 ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ । ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ ।
Ezekiel 21:3 in Panjabi 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ ।
Ezekiel 21:32 in Panjabi 32 ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ ।
Ezekiel 22:14 in Panjabi 14 ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
Ezekiel 23:47 in Panjabi 47 ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ ।
Ezekiel 26:14 in Panjabi 14 ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 30:12 in Panjabi 12 ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥੋਂ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਆਖਿਆ ਹੈ ।
Ezekiel 33:27 in Panjabi 27 ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ ।
Ezekiel 34:25 in Panjabi 25 ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ । ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ ।
Ezekiel 37:14 in Panjabi 14 ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ । ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ ।
Ezekiel 38:22 in Panjabi 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।