Ezekiel 5:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
Other Translations King James Version (KJV) Therefore thus saith the Lord GOD; Behold, I, even I, am against thee, and will execute judgments in the midst of thee in the sight of the nations.
American Standard Version (ASV) therefore thus saith the Lord Jehovah: Behold, I, even I, am against thee; and I will execute judgments in the midst of thee in the sight of the nations.
Bible in Basic English (BBE) For this cause the Lord has said: See, I, even I, am against you; and I will be judging among you before the eyes of the nations.
Darby English Bible (DBY) therefore thus saith the Lord Jehovah: Behold, I, even I, am against thee, and will execute judgments in the midst of thee in the sight of the nations;
World English Bible (WEB) therefore thus says the Lord Yahweh: Behold, I, even I, am against you; and I will execute judgments in the midst of you in the sight of the nations.
Young's Literal Translation (YLT) Therefore, thus said the Lord Jehovah: Lo, I `am' against thee, even I, And I have done in thy midst judgments, Before the eyes of the nations.
Cross Reference Leviticus 26:17 in Panjabi 17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ ।
Deuteronomy 29:20 in Panjabi 20 ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ ।
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
1 Kings 9:8 in Panjabi 8 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿਕੱਕਾਰ ਦੇਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ ?
Jeremiah 21:5 in Panjabi 5 ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
Jeremiah 21:13 in Panjabi 13 ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ ?
Jeremiah 22:8 in Panjabi 8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ ?
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 50:7 in Panjabi 7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ । ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪਿਉ-ਦਾਦਿਆਂ ਦੀ ਆਸ ।
Lamentations 2:5 in Panjabi 5 ਯਹੋਵਾਹ ਵੈਰੀ ਵਾਂਗਰ ਹੋ ਗਿਆ, ਉਸ ਨੇ ਇਸਰਾਏਲ ਨੂੰ ਨਿਗਲ ਲਿਆ, ਉਸ ਨੇ ਉਹ ਦੇ ਸਾਰੇ ਮਹਿਲਾਂ ਨੂੰ ਨਿਗਲ ਲਿਆ, ਅਤੇ ਉਹ ਦੇ ਗੜ੍ਹਾਂ ਨੂੰ ਢਾਹ ਸੁੱਟਿਆ ਹੈ, ਉਸ ਨੇ ਯਹੂਦਾਹ ਦੀ ਧੀ ਦਾ ਰੋਣਾ ਪਿੱਟਣਾ ਬਹੁਤ ਵਧਾਇਆ ਹੈ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Lamentations 3:3 in Panjabi 3 ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ !
Ezekiel 11:9 in Panjabi 9 ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ ।
Ezekiel 15:7 in Panjabi 7 ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ । ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ ।
Ezekiel 21:3 in Panjabi 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ ।
Ezekiel 25:2 in Panjabi 2 ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ
Ezekiel 26:2 in Panjabi 2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ ! ਹੁਣ ਉਹ ਮੇਰੇ ਵੱਲ ਮੁੜੇਗੀ । ਹੁਣ ਉਹ ਦੇ ਨਾਸ਼ ਹੋਣ ਨਾਲ ਮੈਂ ਭਰਪੂਰ ਹੋਵਾਂਗਾ ।
Ezekiel 28:22 in Panjabi 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੈਦਾ ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 29:6 in Panjabi 6 ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ ।
Ezekiel 35:3 in Panjabi 3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸ਼ਈਰ ਪਹਾੜ ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਡਰ ਦਾ ਕਾਰਨ ਬਣਾਵਾਂਗਾ ।
Ezekiel 35:10 in Panjabi 10 ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ ।
Ezekiel 39:1 in Panjabi 1 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ !
Zechariah 14:2 in Panjabi 2 ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ ।
Matthew 22:7 in Panjabi 7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।