Ezekiel 6:6 in Panjabi 6 ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿੱਟ ਜਾਵੇ ।
Other Translations King James Version (KJV) In all your dwellingplaces the cities shall be laid waste, and the high places shall be desolate; that your altars may be laid waste and made desolate, and your idols may be broken and cease, and your images may be cut down, and your works may be abolished.
American Standard Version (ASV) In all your dwelling-places the cities shall be laid waste, and the high places shall be desolate; that your altars may be laid waste and made desolate, and your idols may be broken and cease, and your sun-images may be hewn down, and your works may be abolished.
Bible in Basic English (BBE) In all your living-places the towns will become broken walls, and the high places made waste; so that your altars may be broken down and made waste, and your images broken and ended, and so that your sun-images may be cut down and your works rubbed out.
Darby English Bible (DBY) In all your dwelling-places the cities shall be laid waste, and the high places shall be desolate; that your altars may be laid waste and made desolate, and your idols may be broken and cease, and your sun-images may be cut down, and your works may be abolished.
World English Bible (WEB) In all your dwelling-places the cities shall be laid waste, and the high places shall be desolate; that your altars may be laid waste and made desolate, and your idols may be broken and cease, and your sun-images may be hewn down, and your works may be abolished.
Young's Literal Translation (YLT) In all your dwellings the cities are laid waste, And the high places are desolate, So that waste and desolate are your altars, And broken and ceased have your idols, And cut down have been your images, And blotted out have been your works.
Cross Reference Leviticus 26:30 in Panjabi 30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ ।
Psalm 115:8 in Panjabi 8 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ ।
Isaiah 1:31 in Panjabi 31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ । ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ ।
Isaiah 2:18 in Panjabi 18 ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ ।
Isaiah 2:20 in Panjabi 20 ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਦੇ ਅੱਗੇ ਸੁੱਟ ਦੇਣਗੇ ।
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Isaiah 27:9 in Panjabi 9 ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ ।
Isaiah 32:13 in Panjabi 13 ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ ।
Isaiah 64:10 in Panjabi 10 ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ ।
Jeremiah 2:15 in Panjabi 15 ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ ।
Jeremiah 9:11 in Panjabi 11 ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਹੋਏ ਪੱਥਰਾਂ ਦਾ ਢੇਰ, ਅਤੇ ਗਿਦੜਾਂ ਦੀ ਖੋਹ ਬਣਾ ਦਿਆਂਗਾ । ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ ।
Jeremiah 9:19 in Panjabi 19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ,- ਅਸੀਂ ਕੇਹੇ ਲੁੱਟੇ ਗਏ ! ਅਸੀਂ ਡਾਢੇ ਸ਼ਰਮਿੰਦੇ ਹੋਏ ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ ।
Jeremiah 10:22 in Panjabi 22 ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ ।
Jeremiah 17:3 in Panjabi 3 ਹੇ ਖੇਤ ਵਿਚਲੇ ਮੇਰੇ ਪਹਾੜ, ਤੇਰਾ ਮਾਲ ਅਤੇ ਤੇਰੇ ਸਾਰੇ ਖਜਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ
Jeremiah 34:22 in Panjabi 22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ । ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ ।
Ezekiel 5:14 in Panjabi 14 ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ ।
Ezekiel 6:4 in Panjabi 4 ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ।
Ezekiel 16:39 in Panjabi 39 ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ ।
Ezekiel 30:13 in Panjabi 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ ਵਿੱਚੋਂ ਮੂਰਤੀਆਂ ਨੂੰ ਨਾਸ਼ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ ।
Hosea 10:2 in Panjabi 2 ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ ।
Hosea 10:8 in Panjabi 8 ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ਼ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ ।
Micah 1:7 in Panjabi 7 ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, ਉਹ ਅੱਗ ਵਿੱਚ ਸਾੜਿਆ ਜਾਵੇਗਾ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾ ਕੀਤਾ ਹੈ, ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ !
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Micah 5:13 in Panjabi 13 ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ ।
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Zephaniah 1:2 in Panjabi 2 ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
Zephaniah 3:6 in Panjabi 6 ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ਼ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ ।
Zechariah 13:2 in Panjabi 2 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ ।