Ezekiel 7:11 in Panjabi 11 ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ । ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁੱਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ ।
Other Translations King James Version (KJV) Violence is risen up into a rod of wickedness: none of them shall remain, nor of their multitude, nor of any of their's: neither shall there be wailing for them.
American Standard Version (ASV) Violence is risen up into a rod of wickedness; none of them `shall remain', nor of their multitude, nor of their wealth: neither shall there be eminency among them.
Bible in Basic English (BBE) Violent behaviour has been lifted up into a rod of evil; it will not be slow in coming, it will not keep back.
Darby English Bible (DBY) Violence is risen up into a rod of wickedness: nothing of them [shall remain], nor of their multitude, nor of their wealth, nor of the magnificence in the midst of them.
World English Bible (WEB) Violence is risen up into a rod of wickedness; none of them [shall remain], nor of their multitude, nor of their wealth: neither shall there be eminency among them.
Young's Literal Translation (YLT) The violence hath risen to a rod of wickedness, There is none of them, nor of their multitude, Nor of their noise, nor is there wailing for them.
Cross Reference Psalm 78:64 in Panjabi 64 ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 9:4 in Panjabi 4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ ।
Isaiah 14:29 in Panjabi 29 ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ ।
Isaiah 59:6 in Panjabi 6 ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ ।
Jeremiah 6:7 in Panjabi 7 ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ । ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ ।
Jeremiah 16:5 in Panjabi 5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
Jeremiah 22:18 in Panjabi 18 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ ! ਜਾਂ ਹਾਇ ਮੇਰੀ ਭੈਣ ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਇ ਮਾਲਕ ! ਹਾਇ ਮਹਾਰਾਜ !
Jeremiah 25:33 in Panjabi 33 ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ । ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ ।
Ezekiel 5:4 in Panjabi 4 ਫੇਰ ਉਹਨਾਂ ਵਿੱਚੋਂ ਕੁਝ ਵਾਲ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ । ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ ।
Ezekiel 5:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
Ezekiel 6:11 in Panjabi 11 ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ ।
Ezekiel 7:2 in Panjabi 2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ ।
Ezekiel 7:16 in Panjabi 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
Ezekiel 7:23 in Panjabi 23 ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ ।
Ezekiel 24:16 in Panjabi 16 ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ ।
Amos 3:10 in Panjabi 10 ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ ।”
Amos 6:3 in Panjabi 3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ !
Micah 2:2 in Panjabi 2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ । ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ ।
Micah 3:3 in Panjabi 3 ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ !
Micah 6:12 in Panjabi 12 ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ ।
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
James 2:13 in Panjabi 13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ । ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ ।