Ezekiel 7:4 in Panjabi 4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ !
Other Translations King James Version (KJV) And mine eye shall not spare thee, neither will I have pity: but I will recompense thy ways upon thee, and thine abominations shall be in the midst of thee: and ye shall know that I am the LORD.
American Standard Version (ASV) And mine eye shall not spare thee, neither will I have pity; but I will bring thy ways upon thee, and thine abominations shall be in the midst of thee: and ye shall know that I am Jehovah.
Bible in Basic English (BBE) My eye will not have mercy on you, and I will have no pity: but I will send the punishment of your ways on you, and your disgusting works will be among you: and you will be certain that I am the Lord.
Darby English Bible (DBY) And mine eye shall not spare thee, neither will I have pity; but I will bring thy ways upon thee, and thine abominations shall be in the midst of thee; and ye shall know that I [am] Jehovah.
World English Bible (WEB) My eye shall not spare you, neither will I have pity; but I will bring your ways on you, and your abominations shall be in the midst of you: and you shall know that I am Yahweh.
Young's Literal Translation (YLT) And no pity on thee hath Mine eye, nor do I spare, For thy ways against thee I do set, And thine abominations are in thy midst, And ye have known that I `am' Jehovah.
Cross Reference Jeremiah 13:14 in Panjabi 14 ਮੈਂ ਉਹਨਾਂ ਸਾਰਿਆ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ ।
Jeremiah 16:18 in Panjabi 18 ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ ।
Jeremiah 25:14 in Panjabi 14 ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ ।
Ezekiel 5:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
Ezekiel 6:7 in Panjabi 7 ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ !
Ezekiel 6:14 in Panjabi 14 ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਵਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 7:9 in Panjabi 9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ । ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ ।
Ezekiel 7:27 in Panjabi 27 ਰਾਜਾ ਸੋਗ ਕਰੇਗਾ, ਸ਼ਹਿਜਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ । ਮੈਂ ਉਹਨਾਂ ਦੇ ਚਾਲ ਚੱਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ ।
Ezekiel 8:18 in Panjabi 18 ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ ।
Ezekiel 9:10 in Panjabi 10 ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ ।
Ezekiel 11:21 in Panjabi 21 ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ ।
Ezekiel 12:20 in Panjabi 20 ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਏਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
Ezekiel 16:43 in Panjabi 43 ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ ।
Ezekiel 22:31 in Panjabi 31 ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 23:31 in Panjabi 31 ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ ।
Ezekiel 23:49 in Panjabi 49 ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋ ਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ !
Ezekiel 24:14 in Panjabi 14 ਮੈਂ ਯਹੋਵਾਹ ਨੇ ਇਹ ਆਖਿਆ ਹੈ । ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Hosea 9:7 in Panjabi 7 ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ ।
Hosea 12:2 in Panjabi 2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ ।
Zechariah 11:6 in Panjabi 6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿਚ ਦੇ ਦਿਆਂਗਾ । ਉਹ ਇਸ ਦੇਸ ਨੂੰ ਮਾਰਨਗੇ, ― ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ ।
Hebrews 10:30 in Panjabi 30 ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ ।