Ezekiel 7:8 in Panjabi 8 ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ ।
Other Translations King James Version (KJV) Now will I shortly pour out my fury upon thee, and accomplish mine anger upon thee: and I will judge thee according to thy ways, and will recompense thee for all thine abominations.
American Standard Version (ASV) Now will I shortly pour out my wrath upon thee, and accomplish mine anger against thee, and will judge thee according to thy ways; and I will bring upon thee all thine abominations.
Bible in Basic English (BBE) Now, in a little time, I will let loose my passion on you, and give full effect to my wrath against you, judging you for your ways, and sending punishment on you for all your disgusting works.
Darby English Bible (DBY) Now will I soon pour out my fury upon thee, and accomplish mine anger against thee; and I will judge thee according to thy ways, and will bring upon thee all thine abominations.
World English Bible (WEB) Now will I shortly pour out my wrath on you, and accomplish my anger against you, and will judge you according to your ways; and I will bring on you all your abominations.
Young's Literal Translation (YLT) Now, shortly I pour out My fury on thee, And have completed Mine anger against thee, And judged thee according to thy ways, And set against thee all thine abominations.
Cross Reference 2 Chronicles 34:21 in Panjabi 21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਡੋਹਲਿਆ ਗਿਆ ਹੈ ਇਸ ਲਈ ਕਿ ਸਾਡੇ ਪਿਉ-ਦਾਦਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
Psalm 79:6 in Panjabi 6 ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ ।
Isaiah 42:25 in Panjabi 25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Lamentations 2:4 in Panjabi 4 ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ, ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ, ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ, ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ ।
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 6:12 in Panjabi 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
Ezekiel 7:3 in Panjabi 3 ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ ।
Ezekiel 9:8 in Panjabi 8 ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ ! ਹੇ ਪ੍ਰਭੂ ਯਹੋਵਾਹ ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ ?
Ezekiel 14:19 in Panjabi 19 ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ ।
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:13 in Panjabi 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Ezekiel 20:33 in Panjabi 33 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ ।
Ezekiel 22:31 in Panjabi 31 ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 30:15 in Panjabi 15 ਮੈਂ ਸੀਨ ਉੱਤੇ ਜੋ ਮਿਸਰ ਦਾ ਗੜ੍ਹ ਹੈ, ਆਪਣਾ ਕਹਿਰ ਭੇਜਾਂਗਾ ਅਤੇ ਨੋ ਦੀ ਭੀੜ ਨੂੰ ਵੱਢ ਸੁੱਟਾਂਗਾ ।
Ezekiel 36:18 in Panjabi 18 ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭ੍ਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ ।
Daniel 9:11 in Panjabi 11 ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸੌਂਹ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ ।
Daniel 9:27 in Panjabi 27 ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਂਟਾ ਨੂੰ ਮੁਕਾ ਦੇਵੇਗਾ ਅਤੇ ਘਿਨਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਏਗਾ ।
Hosea 5:10 in Panjabi 10 ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ !
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Revelation 14:10 in Panjabi 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਂ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ ।
Revelation 16:2 in Panjabi 2 ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ । ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ ।