Ezekiel 8:3 in Panjabi 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
Other Translations King James Version (KJV) And he put forth the form of an hand, and took me by a lock of mine head; and the spirit lifted me up between the earth and the heaven, and brought me in the visions of God to Jerusalem, to the door of the inner gate that looketh toward the north; where was the seat of the image of jealousy, which provoketh to jealousy.
American Standard Version (ASV) And he put forth the form of a hand, and took me by a lock of my head; and the Spirit lifted me up between earth and heaven, and brought me in the visions of God to Jerusalem, to the door of the gate of the inner `court' that looketh toward the north; where was the seat of the image of jealousy, which provoketh to jealousy.
Bible in Basic English (BBE) And he put out the form of a hand and took me by the hair of my head; and the wind, lifting me up between the earth and the heaven, took me in the visions of God to Jerusalem, to the way into the inner door facing to the north; where was the seat of the image of envy.
Darby English Bible (DBY) And he stretched forth the form of a hand, and took me by a lock of my head; and the Spirit lifted me up between the earth and the heavens, and brought me in the visions of God to Jerusalem, to the entry of the inner gate that looketh toward the north, where was the seat of the image of jealousy, which provoketh to jealousy.
World English Bible (WEB) He put forth the form of a hand, and took me by a lock of my head; and the Spirit lifted me up between earth and the sky, and brought me in the visions of God to Jerusalem, to the door of the gate of the inner [court] that looks toward the north; where was the seat of the image of jealousy, which provokes to jealousy.
Young's Literal Translation (YLT) And He putteth forth a form of a hand, and taketh me by a lock of my head, and lift me up doth a spirit between the earth and the heavens, and it bringeth me in to Jerusalem in visions of God, unto the opening of the inner gate that is facing the north, where `is' the seat of the figure of jealousy that is making jealous,
Cross Reference Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Exodus 34:14 in Panjabi 14 ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ । ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
Deuteronomy 4:24 in Panjabi 24 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ । ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ ।
Deuteronomy 5:9 in Panjabi 9 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
Deuteronomy 6:15 in Panjabi 15 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ ।
Deuteronomy 32:16 in Panjabi 16 ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Joshua 24:19 in Panjabi 19 ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸੱਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ । ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ ।
1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
2 Kings 2:16 in Panjabi 16 ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ । ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ । ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ ? ” ਉਸ ਨੇ ਆਖਿਆ, “ਤੁਸੀਂ ਨਾ ਭੇਜੋ ।”
2 Kings 16:14 in Panjabi 14 ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ ।
2 Kings 21:7 in Panjabi 7 ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਸਦਾ ਤੱਕ ਆਪਣਾ ਨਾਮ ਰੱਖਾਂਗਾ ।
Psalm 78:58 in Panjabi 58 ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ ।
Jeremiah 7:30 in Panjabi 30 ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ । ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Jeremiah 32:34 in Panjabi 34 ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Ezekiel 2:9 in Panjabi 9 ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ ।
Ezekiel 3:12 in Panjabi 12 ਫਿਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ !
Ezekiel 3:14 in Panjabi 14 ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ ।
Ezekiel 5:11 in Panjabi 11 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ ।
Ezekiel 7:20 in Panjabi 20 ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ ।
Ezekiel 8:5 in Panjabi 5 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਆਪਣੀਆਂ ਅੱਖਾਂ ਉਤਰ ਵੱਲ ਚੁੱਕ । ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ ।
Ezekiel 11:1 in Panjabi 1 ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਫਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ ।
Ezekiel 11:24 in Panjabi 24 ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ ।
Ezekiel 40:2 in Panjabi 2 ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਉਤਾਰਿਆ । ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ ।
Daniel 5:5 in Panjabi 5 ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ ।
Daniel 10:10 in Panjabi 10 ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ ।
Daniel 10:18 in Panjabi 18 ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ ।
Acts 8:39 in Panjabi 39 ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ ।
1 Corinthians 10:21 in Panjabi 21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ । ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ ।
2 Corinthians 12:2 in Panjabi 2 ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ । ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ ।
Revelation 1:10 in Panjabi 10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
Revelation 4:2 in Panjabi 2 ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ ।