Ezra 7:6 in Panjabi 6 ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ।
Other Translations King James Version (KJV) This Ezra went up from Babylon; and he was a ready scribe in the law of Moses, which the LORD God of Israel had given: and the king granted him all his request, according to the hand of the LORD his God upon him.
American Standard Version (ASV) this Ezra went up from Babylon: and he was a ready scribe in the law of Moses, which Jehovah, the God of Israel, had given; and the king granted him all his request, according to the hand of Jehovah his God upon him.
Bible in Basic English (BBE) This Ezra went up from Babylon; and he was a scribe, expert in the law of Moses which the Lord, the God of Israel, had given: and the king, moved by the Lord his God, gave him whatever he made request for.
Darby English Bible (DBY) -- this Ezra went up from Babylon; and he was a ready scribe in the law of Moses, which Jehovah the God of Israel had given. And the king granted him all his request, according to the hand of Jehovah his God upon him.
Webster's Bible (WBT) This Ezra went from Babylon; and he was a ready scribe in the law of Moses, which the LORD God of Israel had given: and the king granted him all his request, according to the hand of the LORD his God upon him.
World English Bible (WEB) this Ezra went up from Babylon: and he was a ready scribe in the law of Moses, which Yahweh, the God of Israel, had given; and the king granted him all his request, according to the hand of Yahweh his God on him.
Young's Literal Translation (YLT) Ezra himself hath come up from Babylon, and he `is' a scribe ready in the law of Moses, that Jehovah God of Israel gave, and the king giveth to him -- according to the hand of Jehovah his God upon him -- all his request.
Cross Reference Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Deuteronomy 4:5 in Panjabi 5 ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ ।
Deuteronomy 28:1 in Panjabi 1 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ ।
Ezra 5:5 in Panjabi 5 ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ ।
Ezra 6:22 in Panjabi 22 ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ ।
Ezra 7:9 in Panjabi 9 ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
Ezra 7:11 in Panjabi 11 ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆਂ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
Ezra 7:21 in Panjabi 21 ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸੁਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ ।
Ezra 7:28 in Panjabi 28 ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ । ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ ।
Ezra 8:18 in Panjabi 18 ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,
Ezra 8:22 in Panjabi 22 ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ ।”
Ezra 8:31 in Panjabi 31 ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ ।
Nehemiah 1:10 in Panjabi 10 ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤੱਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ ।
Nehemiah 2:8 in Panjabi 8 ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ ।
Nehemiah 2:12 in Panjabi 12 ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ । ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ ।
Nehemiah 2:18 in Panjabi 18 ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ । ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ ।
Nehemiah 4:15 in Panjabi 15 ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ ।
Nehemiah 8:4 in Panjabi 4 ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ ।
Nehemiah 8:9 in Panjabi 9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ ।
Nehemiah 8:13 in Panjabi 13 ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇੱਕਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ ।
Nehemiah 12:26 in Panjabi 26 ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ ।
Nehemiah 12:36 in Panjabi 36 ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ ।
Psalm 45:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੇਸ਼ਨੀਮ ਰਾਗ ਦੇ ਵਿੱਚ ਕੋਰਹ ਵੰਸੀਆਂ ਦਾ ਮਸ਼ਕੀਲ । ਪ੍ਰੇਮ ਦਾ ਗੀਤ ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁੱਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ ।
Proverbs 3:6 in Panjabi 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ ।
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Jeremiah 8:8 in Panjabi 8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ ? ਪਰ ਵੇਖੋ, ਲਿਖਣ ਵਾਲਿਆਂ ਦੀ ਝੂਠੀ ਲਿੱਖਣ ਨੇ ਉਸ ਝੂਠਾ ਹੀ ਕੰਮ ਕੀਤਾ ਹੈ ।
Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
1 Corinthians 1:20 in Panjabi 20 ਕਿੱਥੇ ਬੁੱਧਵਾਨ ? ਕਿੱਥੇ ਉਪਦੇਸ਼ਕ ? ਕਿੱਥੇ ਇਸ ਜੁੱਗ ਦਾ ਵਿਵਾਦੀ ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ ? ।
1 Corinthians 15:1 in Panjabi 1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।