Ezra 8:21 in Panjabi 21 ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ ।
Other Translations King James Version (KJV) Then I proclaimed a fast there, at the river of Ahava, that we might afflict ourselves before our God, to seek of him a right way for us, and for our little ones, and for all our substance.
American Standard Version (ASV) Then I proclaimed a fast there, at the river Ahava, that we might humble ourselves before our God, to seek of him a straight way for us, and for our little ones, and for all our substance.
Bible in Basic English (BBE) Then I gave orders for a time of going without food, there by the river Ahava, so that we might make ourselves low before our God in prayer, requesting from him a straight way for us and for our little ones and for all our substance.
Darby English Bible (DBY) And I proclaimed a fast there, at the river Ahava, that we might humble ourselves before our God, to seek of him a right way for us, and for our little ones, and for all our substance.
Webster's Bible (WBT) Then I proclaimed a fast there, at the river Ahava, that we might afflict ourselves before our God, to seek of him a right way for us, and for our little ones, and for all our substance.
World English Bible (WEB) Then I proclaimed a fast there, at the river Ahava, that we might humble ourselves before our God, to seek of him a straight way for us, and for our little ones, and for all our substance.
Young's Literal Translation (YLT) And I proclaim there a fast, by the river Ahava, to afflict ourselves before our God, to seek from Him a right way for us, and for our infants, and for all our substance,
Cross Reference Leviticus 16:29 in Panjabi 29 ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ਼ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
Leviticus 16:31 in Panjabi 31 ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ।
Leviticus 23:29 in Panjabi 29 ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 14:3 in Panjabi 3 ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ ?
Numbers 14:31 in Panjabi 31 ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ ।
Judges 20:26 in Panjabi 26 ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤੇਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ ।
1 Samuel 7:6 in Panjabi 6 ਸੋ ਉਹ ਸਾਰੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ ।
2 Chronicles 20:3 in Panjabi 3 ਤਾਂ ਯਹੋਸ਼ਾਫ਼ਾਟ ਨੇ ਭੈ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
Ezra 8:15 in Panjabi 15 ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵੱਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ ।
Ezra 8:31 in Panjabi 31 ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ ।
Psalm 5:8 in Panjabi 8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
Psalm 8:2 in Panjabi 2 ਤੂੰ ਆਪਣਿਆ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
Psalm 107:2 in Panjabi 2 ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ ।
Psalm 143:8 in Panjabi 8 ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ ।
Proverbs 3:6 in Panjabi 6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ ।
Isaiah 30:21 in Panjabi 21 ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ ।
Isaiah 35:8 in Panjabi 8 ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ । ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ ।
Isaiah 42:16 in Panjabi 16 ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ । ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ । ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ ।
Isaiah 49:10 in Panjabi 10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ ।
Isaiah 58:3 in Panjabi 3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ ।
Isaiah 58:5 in Panjabi 5 ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ ?
Jeremiah 10:23 in Panjabi 23 ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀਂ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ ।
Jeremiah 31:8 in Panjabi 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ !
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Joel 1:14 in Panjabi 14 ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ !
Joel 2:12 in Panjabi 12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ ।
Jonah 3:5 in Panjabi 5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ ।
Mark 10:13 in Panjabi 13 ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ ।
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।