Ezra 9:8 in Panjabi 8 ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ ।
Other Translations King James Version (KJV) And now for a little space grace hath been shewed from the LORD our God, to leave us a remnant to escape, and to give us a nail in his holy place, that our God may lighten our eyes, and give us a little reviving in our bondage.
American Standard Version (ASV) And now for a little moment grace hath been showed from Jehovah our God, to leave us a remnant to escape, and to give us a nail in his holy place, that our God may lighten our eyes, and give us a little reviving in our bondage.
Bible in Basic English (BBE) And now for a little time grace has come to us from the Lord our God, to let a small band of us get free and to give us a nail in his holy place, so that our God may give light to our eyes and a measure of new life in our prison chains.
Darby English Bible (DBY) And now for a little space there hath been favour from Jehovah our God, to leave us a remnant to escape, and to give us a nail in his holy place, that our God may lighten our eyes, and give us a little reviving in our bondage.
Webster's Bible (WBT) And now for a little space grace hath been shown from the LORD our God, to leave us a remnant to escape, and to give us a nail in his holy place, that our God may lighten our eyes, and give us a little reviving in our bondage.
World English Bible (WEB) Now for a little moment grace has been shown from Yahweh our God, to leave us a remnant to escape, and to give us a nail in his holy place, that our God may lighten our eyes, and give us a little reviving in our bondage.
Young's Literal Translation (YLT) `And now, as a small moment hath grace been from Jehovah our God, to leave to us an escape, and to give to us a nail in His holy place, by our God's enlightening our eyes, and by giving us a little quickening in our servitude;
Cross Reference 1 Samuel 14:27 in Panjabi 27 ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ ।
1 Samuel 14:29 in Panjabi 29 ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ । ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ ।
2 Kings 19:4 in Panjabi 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜਾ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਤੇ ਝਿੜਕੇ । ਇਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ ।
2 Kings 19:30 in Panjabi 30 ਤਦ ਉਹ ਬਚੇ ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜਦ ਫੜ੍ਹ ਕੇ ਉਤਾਹਾਂ ਫਲ ਲਿਆਉਣਗੇ ।
Ezra 9:9 in Panjabi 9 ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ ।
Ezra 9:13 in Panjabi 13 ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ ।
Nehemiah 1:11 in Panjabi 11 ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ ।” ਮੈਂ ਤਾਂ ਰਾਜਾ ਦਾ ਸਾਕੀ ਸੀ ।
Nehemiah 9:31 in Panjabi 31 ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ਼ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ ।
Job 33:30 in Panjabi 30 ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪਰਕਾਸ਼ਤ ਹੋਵੇ ।
Psalm 13:3 in Panjabi 3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
Psalm 34:5 in Panjabi 5 ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ ।
Psalm 85:6 in Panjabi 6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ ?
Psalm 138:7 in Panjabi 7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।
Ecclesiastes 12:11 in Panjabi 11 ਬੁੱਧਵਾਨਾਂ ਦੇ ਬਚਨ ਸੋਟੀਆਂ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ ।
Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Isaiah 22:23 in Panjabi 23 ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ ।
Isaiah 56:5 in Panjabi 5 ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ । ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Jeremiah 42:2 in Panjabi 2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
Jeremiah 44:14 in Panjabi 14 ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ ।
Ezekiel 6:8 in Panjabi 8 ਪਰੰਤੂ ਮੈਂ ਤੁਹਾਡੇ ਵਿੱਚੋਂ ਕੁੱਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ ।
Ezekiel 14:22 in Panjabi 22 ਤਾਂ ਵੀ ਵੇਖੋ, ਉੱਥੇ ਕੁੱਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ । ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ ।
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Habakkuk 3:2 in Panjabi 2 ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ । ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ !
Zechariah 8:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
Zechariah 8:12 in Panjabi 12 ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ । ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ ।
Zechariah 10:4 in Panjabi 4 ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ ।
Romans 9:27 in Panjabi 27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁੱਝ ਹੀ ਹਿੱਸਾ ਬਚਾਇਆ ਜਾਵੇਗਾ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
Revelation 3:12 in Panjabi 12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ । ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ ।