Galatians 2:4 in Panjabi 4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ ।
Other Translations King James Version (KJV) And that because of false brethren unawares brought in, who came in privily to spy out our liberty which we have in Christ Jesus, that they might bring us into bondage:
American Standard Version (ASV) and that because of the false brethren privily brought in, who came in privily to spy out our liberty which we have in Christ Jesus, that they might bring us into bondage:
Bible in Basic English (BBE) And that because of the false brothers let in secretly, who came searching out our free condition which we have in Christ Jesus, so that they might make servants of us;
Darby English Bible (DBY) and [it was] on account of the false brethren brought in surreptitiously, who came in surreptitiously to spy out our liberty which we have in Christ Jesus, that they might bring us into bondage;
World English Bible (WEB) This was because of the false brothers secretly brought in, who stole in to spy out our liberty which we have in Christ Jesus, that they might bring us into bondage;
Young's Literal Translation (YLT) and `that' because of the false brethren brought in unawares, who did come in privily to spy out our liberty that we have in Christ Jesus, that us they might bring under bondage,
Cross Reference Psalm 51:12 in Panjabi 12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ ।
Psalm 119:45 in Panjabi 45 ਅਤੇ ਮੈਂ ਖੁਲਮਖੁਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ ।
Isaiah 51:23 in Panjabi 23 ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Acts 15:1 in Panjabi 1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ ।
Acts 15:24 in Panjabi 24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।
Acts 20:30 in Panjabi 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।
Romans 8:15 in Panjabi 15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ ।
2 Corinthians 3:17 in Panjabi 17 ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Corinthians 11:17 in Panjabi 17 ਜੋ ਕੁੱਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ ।
2 Corinthians 11:20 in Panjabi 20 ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ ।
2 Corinthians 11:26 in Panjabi 26 ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,
Galatians 3:23 in Panjabi 23 ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ ।
Galatians 4:3 in Panjabi 3 ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਗੱਲਾਂ ਦੇ ਬੰਧਨ ਵਿੱਚ ਸੀ ।
Galatians 4:9 in Panjabi 9 ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ ?
Galatians 4:25 in Panjabi 25 ਅਤੇ ਇਹ ਹਾਜਰਾ ਅਰਬ ਵਿੱਚ ਸੀਨਾ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ ।
Galatians 5:1 in Panjabi 1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ ।
Galatians 5:10 in Panjabi 10 ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ !
Galatians 5:12 in Panjabi 12 ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ ! ।
2 Timothy 3:6 in Panjabi 6 ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ ।
1 Peter 2:16 in Panjabi 16 ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:19 in Panjabi 19 ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ ।
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
Jude 1:4 in Panjabi 4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ ।