Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
Other Translations King James Version (KJV) O foolish Galatians, who hath bewitched you, that ye should not obey the truth, before whose eyes Jesus Christ hath been evidently set forth, crucified among you?
American Standard Version (ASV) O foolish Galatians, who did bewitch you, before whose eyes Jesus Christ was openly set forth crucified?
Bible in Basic English (BBE) O foolish Galatians, by what strange powers have you been tricked, to whom it was made clear that Jesus Christ was put to death on the cross?
Darby English Bible (DBY) O senseless Galatians, who has bewitched you; to whom, as before your very eyes, Jesus Christ has been portrayed, crucified [among you]?
World English Bible (WEB) Foolish Galatians, who has bewitched you not to obey the truth, before whose eyes Jesus Christ was openly set forth among you as crucified?
Young's Literal Translation (YLT) O thoughtless Galatians, who did bewitch you, not to obey the truth -- before whose eyes Jesus Christ was described before among you crucified?
Cross Reference Deuteronomy 32:6 in Panjabi 6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ ?
1 Samuel 13:13 in Panjabi 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ ।
Matthew 7:26 in Panjabi 26 ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Luke 24:25 in Panjabi 25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ !
Acts 6:7 in Panjabi 7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।
Acts 8:9 in Panjabi 9 ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ ।
Romans 2:8 in Panjabi 8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 10:16 in Panjabi 16 ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ?
1 Corinthians 1:23 in Panjabi 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।
1 Corinthians 2:2 in Panjabi 2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ ।
1 Corinthians 11:26 in Panjabi 26 ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ ।
2 Corinthians 10:5 in Panjabi 5 ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Galatians 1:6 in Panjabi 6 ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ ।
Galatians 2:14 in Panjabi 14 ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ ?
Galatians 3:3 in Panjabi 3 ਕਿ ਤੁਸੀਂ ਇਹੋ ਜਿਹੇ ਮੂਰਖ ਹੋ ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ ?
Galatians 4:9 in Panjabi 9 ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ ?
Galatians 5:7 in Panjabi 7 ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ ?
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Ephesians 5:15 in Panjabi 15 ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 6:4 in Panjabi 4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 11:8 in Panjabi 8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।
Revelation 13:13 in Panjabi 13 ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ ।
Revelation 18:3 in Panjabi 3 ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਂਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।