Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Other Translations King James Version (KJV) Christ hath redeemed us from the curse of the law, being made a curse for us: for it is written, Cursed is every one that hangeth on a tree:
American Standard Version (ASV) Christ redeemed us from the curse of the law, having become a curse for us; for it is written, Cursed is every one that hangeth on a tree:
Bible in Basic English (BBE) Christ has made us free from the curse of the law, having become a curse for us: because it is said in the Writings, A curse on everyone who is put to death by hanging on a tree:
Darby English Bible (DBY) Christ has redeemed us out of the curse of the law, having become a curse for us, (for it is written, Cursed [is] every one hanged upon a tree,)
World English Bible (WEB) Christ redeemed us from the curse of the law, having become a curse for us. For it is written, "Cursed is everyone who hangs on a tree,"
Young's Literal Translation (YLT) Christ did redeem us from the curse of the law, having become for us a curse, for it hath been written, `Cursed is every one who is hanging on a tree,'
Cross Reference Deuteronomy 21:23 in Panjabi 23 ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ । ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭ੍ਰਿਸ਼ਟ ਨਾ ਕਰਿਓ ।
Joshua 10:26 in Panjabi 26 ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ ।
2 Samuel 17:23 in Panjabi 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ ।
2 Samuel 18:10 in Panjabi 10 ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ !
2 Samuel 18:14 in Panjabi 14 ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ ।
2 Samuel 21:3 in Panjabi 3 ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ ?
2 Samuel 21:9 in Panjabi 9 ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ । ਓਹ ਸੱਤੇ ਦੇ ਸੱਤੇ ਨਾਸ਼ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ ।
2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
Esther 7:10 in Panjabi 10 ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ । ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ ।
Esther 9:14 in Panjabi 14 ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 55:10 in Panjabi 10 ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
Jeremiah 44:22 in Panjabi 22 ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ । ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
Jeremiah 49:13 in Panjabi 13 ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Zechariah 13:7 in Panjabi 7 ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Matthew 26:28 in Panjabi 28 ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
Matthew 27:5 in Panjabi 5 ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ ।
Acts 5:30 in Panjabi 30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
Romans 4:25 in Panjabi 25 ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 9:3 in Panjabi 3 ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Galatians 4:5 in Panjabi 5 ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ ।
Ephesians 5:2 in Panjabi 2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Hebrews 9:12 in Panjabi 12 ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ।
Hebrews 9:15 in Panjabi 15 ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Hebrews 10:4 in Panjabi 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ।
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।