Galatians 3:17 in Panjabi 17 ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ ।
Other Translations King James Version (KJV) And this I say, that the covenant, that was confirmed before of God in Christ, the law, which was four hundred and thirty years after, cannot disannul, that it should make the promise of none effect.
American Standard Version (ASV) Now this I say: A covenant confirmed beforehand by God, the law, which came four hundred and thirty years after, doth not disannul, so as to make the promise of none effect.
Bible in Basic English (BBE) Now this I say: The law, which came four hundred and thirty years after, does not put an end to the agreement made before by God, so as to make the undertaking without effect.
Darby English Bible (DBY) Now I say this, A covenant confirmed beforehand by God, the law, which took place four hundred and thirty years after, does not annul, so as to make the promise of no effect.
World English Bible (WEB) Now I say this. A covenant confirmed beforehand by God in Christ, the law, which came four hundred thirty years after, does not annul, so as to make the promise of no effect.
Young's Literal Translation (YLT) and this I say, A covenant confirmed before by God to Christ, the law, that came four hundred and thirty years after, doth not set aside, to make void the promise,
Cross Reference Genesis 15:13 in Panjabi 13 ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ ।
Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 17:19 in Panjabi 19 ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ ।
Exodus 12:40 in Panjabi 40 ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Numbers 30:8 in Panjabi 8 ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ।
Job 40:8 in Panjabi 8 ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ ?
Psalm 33:10 in Panjabi 10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ ।
Isaiah 14:27 in Panjabi 27 ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ ?
Isaiah 28:18 in Panjabi 18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ ।
Luke 1:68 in Panjabi 68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 8:56 in Panjabi 56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ । ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ ।”
Acts 7:6 in Panjabi 6 ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰੀ ਅੰਸ ਪਰਦੇਸ ਵਿੱਚ ਜਾ ਕੇ ਰਹੇਗੀ ਅਤੇ ਉਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌਂ ਸਾਲ ਤੱਕ ਉਹ ਦੁੱਖ ਦੇਣਗੇ ।
Romans 3:3 in Panjabi 3 ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ ?
Romans 3:25 in Panjabi 25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
1 Corinthians 1:12 in Panjabi 12 ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ” ।
1 Corinthians 1:17 in Panjabi 17 ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ ।
1 Corinthians 7:29 in Panjabi 29 ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ ।
1 Corinthians 10:19 in Panjabi 19 ਸੋ ਮੈਂ ਕੀ ਆਖਦਾ ਹਾਂ ? ਕੀ ਮੂਰਤੀ ਦਾ ਚੜ੍ਹਾਵਾ ਕੁੱਝ ਹੈ ? ਅਥਵਾ ਮੂਰਤੀ ਕੁੱਝ ਹੈ ?
2 Corinthians 1:20 in Panjabi 20 ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ । ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ ।
2 Corinthians 9:6 in Panjabi 6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ ।
Galatians 3:15 in Panjabi 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ ।
Galatians 3:21 in Panjabi 21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ ।
Galatians 5:4 in Panjabi 4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ ।
Galatians 5:16 in Panjabi 16 ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Colossians 2:4 in Panjabi 4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ ।
Hebrews 6:13 in Panjabi 13 ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
Hebrews 7:18 in Panjabi 18 ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
Hebrews 11:17 in Panjabi 17 ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ । ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ ।
Hebrews 11:39 in Panjabi 39 ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
1 Peter 1:20 in Panjabi 20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ ।