Galatians 3:19 in Panjabi 19 ਤਾਂ ਫ਼ੇਰ ਬਿਵਸਥਾ ਕੀ ਹੈ ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ ।
Other Translations King James Version (KJV) Wherefore then serveth the law? It was added because of transgressions, till the seed should come to whom the promise was made; and it was ordained by angels in the hand of a mediator.
American Standard Version (ASV) What then is the law? It was added because of transgressions, till the seed should come to whom the promise hath been made; `and it was' ordained through angels by the hand of a mediator.
Bible in Basic English (BBE) What then is the law? It was an addition made because of sin, till the coming of the seed to whom the undertaking had been given; and it was ordered through angels by the hand of a go-between.
Darby English Bible (DBY) Why then the law? It was added for the sake of transgressions, until the seed came to whom the promise was made, ordained through angels in [the] hand of a mediator.
World English Bible (WEB) What then is the law? It was added because of transgressions, until the seed should come to whom the promise has been made. It was ordained through angels by the hand of a mediator.
Young's Literal Translation (YLT) Why, then, the law? on account of the transgressions it was added, till the seed might come to which the promise hath been made, having been set in order through messengers in the hand of a mediator --
Cross Reference Exodus 20:19 in Panjabi 19 ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ । ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ ।
Exodus 24:1 in Panjabi 1 ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ ।
Exodus 34:27 in Panjabi 27 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ ।
Leviticus 15:32 in Panjabi 32 ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
Deuteronomy 4:8 in Panjabi 8 ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ ?
Deuteronomy 5:5 in Panjabi 5 ਉਸ ਸਮੇਂ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ, ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਹਾੜ ਉੱਤੇ ਨਾ ਚੜ੍ਹੇ ।
Deuteronomy 5:22 in Panjabi 22 ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਹਾੜ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ ।
Deuteronomy 9:13 in Panjabi 13 ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ ।
Deuteronomy 9:25 in Panjabi 25 ਤਦ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ਼ ਕਰਨ ਲਈ ਆਖਿਆ ਸੀ ।
Deuteronomy 18:15 in Panjabi 15 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ ।
Deuteronomy 33:2 in Panjabi 2 ਉਸ ਨੇ ਆਖਿਆ, ਯਹੋਵਾਹ ਸੀਨਈ ਤੋਂ ਆਇਆ, ਅਤੇ ਸੇਈਰ ਤੋਂ ਉਨ੍ਹਾਂ ਉੱਤੇ ਉੱਭਰਿਆ, ਉਹ ਪਾਰਾਨ ਦੇ ਪਹਾੜ ਤੋਂ ਚਮਕਿਆ, ਅਤੇ ਲੱਖਾਂ ਪਵਿੱਤਰ ਜਨਾਂ ਦੇ ਵਿੱਚੋਂ ਆਇਆ, ਉਸ ਦੇ ਸੱਜੇ ਹੱਥ ਵਿੱਚ ਉਨ੍ਹਾਂ ਲਈ ਅਗਨੀ ਹੁਕਮਨਾਮਾ ਸੀ ।
Psalm 106:23 in Panjabi 23 ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।
Psalm 147:19 in Panjabi 19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ ।
Luke 16:31 in Panjabi 31 ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 5:45 in Panjabi 45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ । ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ ।
John 15:22 in Panjabi 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ ।
Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Acts 7:53 in Panjabi 53 ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ ।
Romans 2:13 in Panjabi 13 ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ ।
Romans 3:1 in Panjabi 1 ਸੋ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ ?
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 4:15 in Panjabi 15 ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Galatians 3:16 in Panjabi 16 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ । ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ ।
Galatians 3:21 in Panjabi 21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ ।
Galatians 4:1 in Panjabi 1 ਹੁਣ ਮੈਂ ਆਖਦਾ ਹਾਂ ਕਿ ਵਾਰਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁੱਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ ।
1 Timothy 1:8 in Panjabi 8 ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ ।
Hebrews 2:2 in Panjabi 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ ।
Hebrews 2:5 in Panjabi 5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ ।