Galatians 4:9 in Panjabi 9 ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ ?
Other Translations King James Version (KJV) But now, after that ye have known God, or rather are known of God, how turn ye again to the weak and beggarly elements, whereunto ye desire again to be in bondage?
American Standard Version (ASV) but now that ye have come to know God, or rather to be known by God, how turn ye back again to the weak and beggarly rudiments, whereunto ye desire to be in bondage over again?
Bible in Basic English (BBE) But now that you have come to have knowledge of God, or more truly, God has knowledge of you, how is it that you go back again to the poor and feeble first things, desiring to be servants to them again?
Darby English Bible (DBY) but now, knowing God, but rather being known by God, how do ye turn again to the weak and beggarly principles to which ye desire to be again anew in bondage?
World English Bible (WEB) But now that you have come to know God, or rather to be known by God, why do you turn back again to the weak and miserable elements, to which you desire to be in bondage all over again?
Young's Literal Translation (YLT) and now, having known God -- and rather being known by God -- how turn ye again unto the weak and poor elements to which anew ye desire to be in servitude?
Cross Reference Exodus 33:17 in Panjabi 17 ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ।
1 Kings 8:43 in Panjabi 43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Psalm 1:6 in Panjabi 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।
Psalm 9:10 in Panjabi 10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ ।
Proverbs 2:5 in Panjabi 5 ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
Jeremiah 31:34 in Panjabi 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪ ਫਿਰ ਚੇਤੇ ਨਾ ਕਰਾਂਗਾ ।
Habakkuk 2:14 in Panjabi 14 ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
John 10:14 in Panjabi 14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ । ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
1 Corinthians 8:3 in Panjabi 3 ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ ।
1 Corinthians 13:12 in Panjabi 12 ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ । ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ ।
1 Corinthians 15:34 in Panjabi 34 ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ । ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Galatians 3:3 in Panjabi 3 ਕਿ ਤੁਸੀਂ ਇਹੋ ਜਿਹੇ ਮੂਰਖ ਹੋ ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ ?
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Colossians 2:20 in Panjabi 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੁੱਖ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
Hebrews 7:18 in Panjabi 18 ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ ।
Hebrews 10:38 in Panjabi 38 ਪਰ ਮੇਰਾ ਧਰਮੀ ਬੰਦਾ ਵਿਸ਼ਵਾਸ ਤੋਂ ਜੀਵੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ ।
2 Peter 2:20 in Panjabi 20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।
1 John 2:3 in Panjabi 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।