Galatians 5:10 in Panjabi 10 ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ !
Other Translations King James Version (KJV) I have confidence in you through the Lord, that ye will be none otherwise minded: but he that troubleth you shall bear his judgment, whosoever he be.
American Standard Version (ASV) I have confidence to you-ward in the Lord, that ye will be none otherwise minded: but he that troubleth you shall bear his judgment, whosoever he be.
Bible in Basic English (BBE) I am certain about you in the Lord, that you will be of no other mind; but he who is troubling you will have his punishment, whoever he is.
Darby English Bible (DBY) *I* have confidence as to you in [the] Lord, that ye will have no other mind; and he that is troubling you shall bear the guilt [of it], whosoever he may be.
World English Bible (WEB) I have confidence toward you in the Lord that you will think no other way. But he who troubles you will bear his judgment, whoever he is.
Young's Literal Translation (YLT) I have confidence in regard to you in the Lord, that ye will be none otherwise minded; and he who is troubling you shall bear the judgment, whoever he may be.
Cross Reference Acts 15:1 in Panjabi 1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ ।
Acts 15:24 in Panjabi 24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।
1 Corinthians 5:5 in Panjabi 5 ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ ।
2 Corinthians 1:15 in Panjabi 15 ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ ।
2 Corinthians 2:3 in Panjabi 3 ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ ।
2 Corinthians 2:6 in Panjabi 6 ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ ।
2 Corinthians 5:16 in Panjabi 16 ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ ।
2 Corinthians 7:16 in Panjabi 16 ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖ਼ਾਤਰ ਦਲੇਰੀ ਹੈ ।
2 Corinthians 8:22 in Panjabi 22 ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ ।
2 Corinthians 10:2 in Panjabi 2 ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ ।
2 Corinthians 10:6 in Panjabi 6 ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ ।
2 Corinthians 13:10 in Panjabi 10 ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ ।
Galatians 1:7 in Panjabi 7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ ।
Galatians 2:4 in Panjabi 4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ ।
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।
Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
Galatians 4:11 in Panjabi 11 ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ ।
Galatians 4:17 in Panjabi 17 ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਵੋਂ ।
Galatians 4:20 in Panjabi 20 ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ ।
Galatians 5:12 in Panjabi 12 ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ ! ।
Galatians 6:12 in Panjabi 12 ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ ।
Galatians 6:17 in Panjabi 17 ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ ।
Philippians 3:15 in Panjabi 15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ ।
2 Thessalonians 3:4 in Panjabi 4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ ।
1 Timothy 1:20 in Panjabi 20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ ।
Philemon 1:21 in Panjabi 21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁੱਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ ।
1 John 2:18 in Panjabi 18 ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ ।