Galatians 6:1 in Panjabi 1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ ।
Other Translations King James Version (KJV) Brethren, if a man be overtaken in a fault, ye which are spiritual, restore such an one in the spirit of meekness; considering thyself, lest thou also be tempted.
American Standard Version (ASV) Brethren, even if a man be overtaken in any trespass, ye who are spiritual, restore such a one in a spirit of gentleness; looking to thyself, lest thou also be tempted.
Bible in Basic English (BBE) Brothers, if a man is taken in any wrongdoing, you who are of the Spirit will put such a one right in a spirit of love; keeping watch on yourself, for fear that you yourself may be tested.
Darby English Bible (DBY) Brethren, if even a man be taken in some fault, ye who are spiritual restore such a one in a spirit of meekness, considering thyself lest *thou* also be tempted.
World English Bible (WEB) Brothers, even if a man is caught in some fault, you who are spiritual must restore such a one in a spirit of gentleness; looking to yourself so that you also aren't tempted.
Young's Literal Translation (YLT) Brethren, if a man also may be overtaken in any trespass, ye who `are' spiritual restore such a one in a spirit of meekness, considering thyself -- lest thou also may be tempted;
Cross Reference Genesis 9:20 in Panjabi 20 ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ ।
Genesis 12:11 in Panjabi 11 ਜਦ ਉਹ ਮਿਸਰ ਵਿੱਚ ਪਹੁੰਚਣ ਵਾਲਾ ਸੀ ਤਾਂ ਉਸ ਨੇ ਆਪਣੀ ਪਤਨੀ ਸਾਰਈ ਨੂੰ ਆਖਿਆ, ਵੇਖ ਮੈਂ ਜਾਣਦਾ ਹਾਂ ਕਿ ਤੂੰ ਇੱਕ ਸੋਹਣੀ ਇਸਤਰੀ ਹੈਂ,
Numbers 20:10 in Panjabi 10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚਟਾਨ ਤੋਂ ਪਾਣੀ ਕੱਢੀਏ ?
2 Samuel 11:2 in Panjabi 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ ।
Job 4:3 in Panjabi 3 ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ ।
Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
Matthew 9:13 in Panjabi 13 ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ ।
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Matthew 18:12 in Panjabi 12 ਤੁਸੀਂ ਕੀ ਸੋਚਦੇ ਹੋ ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ ?
Luke 15:4 in Panjabi 4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ ?
Luke 15:22 in Panjabi 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ ।
Romans 8:6 in Panjabi 6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ ।
Romans 14:1 in Panjabi 1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
1 Corinthians 2:15 in Panjabi 15 ਪਰ ਜਿਹੜਾ ਆਤਮਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ ।
1 Corinthians 3:1 in Panjabi 1 ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ । ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ ।
1 Corinthians 4:21 in Panjabi 21 ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ ?
1 Corinthians 7:5 in Panjabi 5 ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ ।
1 Corinthians 10:12 in Panjabi 12 ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ ।
1 Corinthians 14:37 in Panjabi 37 ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ ।
2 Corinthians 2:7 in Panjabi 7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ । ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ ।
2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
Galatians 2:11 in Panjabi 11 ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ ।
Galatians 5:23 in Panjabi 23 ਨਰਮਾਈ, ਸੰਜਮ । ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ ।
2 Thessalonians 3:15 in Panjabi 15 ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ ।
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
Hebrews 12:13 in Panjabi 13 ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ ! ।
Hebrews 13:3 in Panjabi 3 ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
James 3:13 in Panjabi 13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ ।
James 5:19 in Panjabi 19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ ।
1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
Jude 1:22 in Panjabi 22 ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ ।