Galatians 6:14 in Panjabi 14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।
Other Translations King James Version (KJV) But God forbid that I should glory, save in the cross of our Lord Jesus Christ, by whom the world is crucified unto me, and I unto the world.
American Standard Version (ASV) But far be it from me to glory, save in the cross of our Lord Jesus Christ, through which the world hath been crucified unto me, and I unto the world.
Bible in Basic English (BBE) But far be it from me to have glory in anything, but only in the cross of our Lord Jesus Christ, through which this world has come to an end on the cross for me, and I for it.
Darby English Bible (DBY) But far be it from me to boast save in the cross of our Lord Jesus Christ, through whom [the] world is crucified to me, and I to the world.
World English Bible (WEB) But far be it from me to boast, except in the cross of our Lord Jesus Christ, through which the world has been crucified to me, and I to the world.
Young's Literal Translation (YLT) And for me, let it not be -- to glory, except in the cross of our Lord Jesus Christ, through which to me the world hath been crucified, and I to the world;
Cross Reference 2 Kings 14:9 in Panjabi 9 ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ ।
Job 31:24 in Panjabi 24 ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 52:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਬੀਮਲਕ ਦੇ ਘਰ ਗਿਆ ਹੈ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Acts 20:23 in Panjabi 23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 3:4 in Panjabi 4 ਕਦੇ ਨਹੀਂ ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ । ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ ।
Romans 6:2 in Panjabi 2 ਕਦੇ ਨਹੀਂ ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ ? ।
Romans 6:6 in Panjabi 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ ।
1 Corinthians 1:23 in Panjabi 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।
1 Corinthians 1:29 in Panjabi 29 ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ ।
1 Corinthians 2:2 in Panjabi 2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ ।
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Corinthians 11:12 in Panjabi 12 ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ ।
2 Corinthians 12:10 in Panjabi 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Philippians 1:20 in Panjabi 20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ , ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Philippians 3:7 in Panjabi 7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।