Galatians 6:8 in Panjabi 8 ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ ।
Other Translations King James Version (KJV) For he that soweth to his flesh shall of the flesh reap corruption; but he that soweth to the Spirit shall of the Spirit reap life everlasting.
American Standard Version (ASV) For he that soweth unto his own flesh shall of the flesh reap corruption; but he that soweth unto the Spirit shall of the Spirit reap eternal life.
Bible in Basic English (BBE) Because he who puts in the seed of the flesh will of the flesh get the reward of death; but he who puts in the seed of the Spirit will of the Spirit get the reward of eternal life.
Darby English Bible (DBY) For he that sows to his own flesh, shall reap corruption from the flesh; but he that sows to the Spirit, from the Spirit shall reap eternal life:
World English Bible (WEB) For he who sows to his own flesh will from the flesh reap corruption. But he who sows to the Spirit will from the Spirit reap eternal life.
Young's Literal Translation (YLT) because he who is sowing to his own flesh, of the flesh shall reap corruption; and he who is sowing to the Spirit, of the Spirit shall reap life age-during;
Cross Reference Job 4:8 in Panjabi 8 ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ ।
Psalm 126:5 in Panjabi 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ ।
Proverbs 22:8 in Panjabi 8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ ।
Ecclesiastes 11:6 in Panjabi 6 ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ ।
Isaiah 32:20 in Panjabi 20 ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ ! ।
Jeremiah 12:13 in Panjabi 13 ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ । ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ ।
Hosea 8:7 in Panjabi 7 ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ !
Hosea 10:13 in Panjabi 13 ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
Luke 18:30 in Panjabi 30 ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 4:36 in Panjabi 36 ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ । ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
Romans 6:13 in Panjabi 13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ ।
Romans 6:21 in Panjabi 21 ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ ?
Romans 8:13 in Panjabi 13 ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ ।
Romans 13:14 in Panjabi 14 ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।
1 Timothy 1:16 in Panjabi 16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ ।
Titus 3:7 in Panjabi 7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ ।
James 3:18 in Panjabi 18 ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ ।
2 Peter 2:12 in Panjabi 12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।
2 Peter 2:19 in Panjabi 19 ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ ।
Jude 1:21 in Panjabi 21 ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ ।
Revelation 22:11 in Panjabi 11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ ।