Cross Reference Exodus 20:11 in Panjabi 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ । ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ ।
1 Chronicles 16:26 in Panjabi 26 ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ ।
Nehemiah 9:6 in Panjabi 6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
Job 26:13 in Panjabi 13 ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ ।
Job 38:4 in Panjabi 4 ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ !
Psalm 8:3 in Panjabi 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
Psalm 33:6 in Panjabi 6 ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
Psalm 33:9 in Panjabi 9 ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ ।
Psalm 89:11 in Panjabi 11 ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 96:5 in Panjabi 5 ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ ।
Psalm 102:25 in Panjabi 25 ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 104:30 in Panjabi 30 ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ ।
Psalm 115:15 in Panjabi 15 ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ ।
Psalm 121:2 in Panjabi 2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।
Psalm 124:8 in Panjabi 8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ ।
Psalm 134:3 in Panjabi 3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।
Psalm 136:5 in Panjabi 5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
Psalm 146:6 in Panjabi 6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁੱਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ ।
Psalm 148:4 in Panjabi 4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ !
Proverbs 3:19 in Panjabi 19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ ।
Proverbs 8:22 in Panjabi 22 ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ ।
Proverbs 16:4 in Panjabi 4 ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ ।
Ecclesiastes 12:1 in Panjabi 1 ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
Isaiah 37:16 in Panjabi 16 ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ।
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Isaiah 40:28 in Panjabi 28 ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ ?
Isaiah 42:5 in Panjabi 5 ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 51:13 in Panjabi 13 ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ ?
Isaiah 51:16 in Panjabi 16 ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ ।
Isaiah 65:17 in Panjabi 17 ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ ।
Jeremiah 10:12 in Panjabi 12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Jeremiah 51:15 in Panjabi 15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ ।
Zechariah 12:1 in Panjabi 1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Mark 13:19 in Panjabi 19 ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸ੍ਰਿਸ਼ਟੀ ਨੂੰ ਪਰਮੇਸ਼ੁਰ ਨੇ ਚੁਣਿਆ ਹੈ, ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
Acts 4:24 in Panjabi 24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
Romans 1:19 in Panjabi 19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁੱਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ ।
Romans 11:36 in Panjabi 36 ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ । ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
1 Corinthians 8:6 in Panjabi 6 ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁੱਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁੱਝ ਰਚਿਆ ਅਤੇ ਅਸੀਂ ਵੀ ।
Ephesians 3:9 in Panjabi 9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ !
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Hebrews 3:4 in Panjabi 4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁੱਝ ਬਣਾਇਆ ਉਹ ਪਰਮੇਸ਼ੁਰ ਹੈ ।
Hebrews 11:3 in Panjabi 3 ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁੱਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ ।
2 Peter 3:5 in Panjabi 5 ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ ।
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !
Revelation 10:6 in Panjabi 6 ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼ , ਧਰਤੀ, ਜੋ ਕੁੱਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁੱਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ !
Revelation 14:7 in Panjabi 7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ !
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।