Genesis 1:14 in Panjabi 14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ ।
Other Translations King James Version (KJV) And God said, Let there be lights in the firmament of the heaven to divide the day from the night; and let them be for signs, and for seasons, and for days, and years:
American Standard Version (ASV) And God said, Let there be lights in the firmament of heaven to divide the day from the night; and let them be for signs, and for seasons, and for days and years:
Bible in Basic English (BBE) And God said, Let there be lights in the arch of heaven, for a division between the day and the night, and let them be for signs, and for marking the changes of the year, and for days and for years:
Darby English Bible (DBY) And God said, Let there be lights in the expanse of the heavens, to divide between the day and the night; and let them be for signs, and for seasons, and for days and years;
Webster's Bible (WBT) And God said, Let there be lights in the firmament of the heaven, to divide the day from the night: and let them be for signs, and for seasons, and for days, and years.
World English Bible (WEB) God said, "Let there be lights in the expanse of sky to divide the day from the night; and let them be for signs, and for seasons, and for days and years;
Young's Literal Translation (YLT) And God saith, `Let luminaries be in the expanse of the heavens, to make a separation between the day and the night, then they have been for signs, and for seasons, and for days and years,
Cross Reference Genesis 8:22 in Panjabi 22 ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜੀ ਅਤੇ ਸਾਉਣੀ ਅਤੇ ਦਿਨ- ਰਾਤ ਨਹੀਂ ਮੁੱਕਣਗੇ ।
Genesis 9:13 in Panjabi 13 ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ । ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ ।
Deuteronomy 4:19 in Panjabi 19 ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ ।
Job 3:9 in Panjabi 9 ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
Job 25:3 in Panjabi 3 ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ ?
Job 25:5 in Panjabi 5 ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ ।
Job 38:12 in Panjabi 12 ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
Job 38:31 in Panjabi 31 ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ ?
Psalm 8:3 in Panjabi 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
Psalm 19:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।
Psalm 74:16 in Panjabi 16 ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ ।
Psalm 81:3 in Panjabi 3 ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ ।
Psalm 104:19 in Panjabi 19 ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ ।
Psalm 119:91 in Panjabi 91 ਉਹ ਤੇਰੇ ਨਿਆਵਾਂ ਅਨੁਸਾਰ ਅੱਜ ਤੱਕ ਖੜੇ ਹਨ,ਕਿਉਂ ਜੋ ਸੱਭੋ ਤੇਰੇ ਸੇਵਕ ਹਨ ।
Psalm 136:7 in Panjabi 7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
Psalm 148:3 in Panjabi 3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੋਸ਼ਨ ਤਾਰਿਓ, ਉਹ ਦੀ ਉਸਤਤ ਕਰੋ !
Psalm 148:6 in Panjabi 6 ਅਤੇ ਉਸ ਉਨ੍ਹਾਂ ਨੂੰ ਸਦਾ ਲਈ ਇਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ ।
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Jeremiah 10:2 in Panjabi 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਉਹਨਾਂ ਤੋਂ ਘਾਬਰਦੀਆਂ ਹਨ ।
Jeremiah 31:35 in Panjabi 35 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ ।
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Jeremiah 33:25 in Panjabi 25 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
Ezekiel 32:7 in Panjabi 7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ । ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ ।
Ezekiel 46:1 in Panjabi 1 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਨ ਵੀ ਖੋਲ੍ਹਿਆ ਜਾਵੇਗਾ ।
Ezekiel 46:6 in Panjabi 6 ਨਵੇਂ ਚੰਨ ਦੇ ਦਿਨ ਇੱਕ ਬੇਕਜ ਵੱਛਾ, ਛੇ ਬੇਕਜ ਵਹਿੜੇ ਅਤੇ ਇੱਕ ਬੇਕਜ ਦੁੰਬਾ ਹੋਣਗੇ ।
Joel 2:10 in Panjabi 10 ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ । ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ ।
Joel 2:30 in Panjabi 30 ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਥੰਮ੍ਹ ।
Joel 3:15 in Panjabi 15 ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ !
Amos 5:8 in Panjabi 8 ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ !
Amos 8:9 in Panjabi 9 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨੇਰਾ ਕਰ ਦਿਆਂਗਾ ।
Matthew 2:2 in Panjabi 2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ ।
Matthew 16:2 in Panjabi 2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ ।
Matthew 24:29 in Panjabi 29 ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ ।
Mark 13:24 in Panjabi 24 ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ।
Luke 21:25 in Panjabi 25 ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ ।
Luke 23:45 in Panjabi 45 ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ ।
Acts 2:19 in Panjabi 19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਲਹੂ ਅਤੇ ਅੱਗ ਤੇ ਧੁੰਏਂ ਦੇ ਬੱਦਲ ਵਿਖਾਵਾਂਗਾ ।
Revelation 6:12 in Panjabi 12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ ।
Revelation 8:12 in Panjabi 12 ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ ।
Revelation 9:2 in Panjabi 2 ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ ।