Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Other Translations King James Version (KJV) And the LORD appeared unto Abram, and said, Unto thy seed will I give this land: and there builded he an altar unto the LORD, who appeared unto him.
American Standard Version (ASV) And Jehovah appeared unto Abram, and said, Unto thy seed will I give this land: and there builded he an altar unto Jehovah, who appeared unto him.
Bible in Basic English (BBE) And the Lord came to Abram, and said, I will give all this land to your seed; then Abram made an altar there to the Lord who had let himself be seen by him.
Darby English Bible (DBY) And Jehovah appeared to Abram, and said, Unto thy seed will I give this land. And there he built an altar to Jehovah who had appeared to him.
Webster's Bible (WBT) And the LORD appeared to Abram, and said, To thy seed will I give this land: and there he erected an altar to the LORD, who appeared to him.
World English Bible (WEB) Yahweh appeared to Abram, and said, "I will give this land to your seed{or, offspring}." He built an altar there to Yahweh, who appeared to him.
Young's Literal Translation (YLT) And Jehovah appeareth unto Abram, and saith, `To thy seed I give this land;' and he buildeth there an altar to Jehovah, who hath appeared unto him.
Cross Reference Genesis 8:20 in Panjabi 20 ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ ।
Genesis 12:8 in Panjabi 8 ਤਦ ਉੱਥੋਂ ਉਹ ਇੱਕ ਪਹਾੜ ਨੂੰ ਆਇਆ ਜੋ ਬੈਤ-ਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ । ਜਿੱਥੋਂ ਪੱਛਮ ਵੱਲ ਬੈਤ-ਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ ।
Genesis 13:4 in Panjabi 4 ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ ।
Genesis 13:15 in Panjabi 15 ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ ।
Genesis 13:18 in Panjabi 18 ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ।
Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 17:3 in Panjabi 3 ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
Genesis 17:8 in Panjabi 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੀ ਅੰਸ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ।
Genesis 18:1 in Panjabi 1 ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਨ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ ।
Genesis 22:9 in Panjabi 9 ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ । ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ ।
Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Genesis 26:25 in Panjabi 25 ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ ।
Genesis 28:13 in Panjabi 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
Genesis 32:30 in Panjabi 30 ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ ।
Genesis 33:20 in Panjabi 20 ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ ।
Exodus 6:3 in Panjabi 3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਨ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ ।
Exodus 33:1 in Panjabi 1 ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ ।
Numbers 32:11 in Panjabi 11 ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ ।
Deuteronomy 1:8 in Panjabi 8 ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ । “
Deuteronomy 6:10 in Panjabi 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
Deuteronomy 30:20 in Panjabi 20 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ।
Psalm 105:9 in Panjabi 9 ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
Romans 9:8 in Panjabi 8 ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ ।
Galatians 3:16 in Panjabi 16 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ । ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ ।
Galatians 4:28 in Panjabi 28 ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।