Genesis 14:20 in Panjabi 20 ਅਤੇ ਮੁਬਾਰਕ ਹੈ ਅੱਤ ਮਹਾਂ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ । ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ।
Other Translations King James Version (KJV) And blessed be the most high God, which hath delivered thine enemies into thy hand. And he gave him tithes of all.
American Standard Version (ASV) and blessed be God Most High, who hath delivered thine enemies into thy hand. And he gave him a tenth of all.
Bible in Basic English (BBE) And let the Most High God be praised, who has given into your hands those who were against you. Then Abram gave him a tenth of all the goods he had taken.
Darby English Bible (DBY) And blessed be the Most High ùGod, who has delivered thine enemies into thy hand. And he gave him the tenth of all.
Webster's Bible (WBT) And blessed be the most high God, who hath delivered thy enemies into thy hand. And he gave him tithes of all.
World English Bible (WEB) and blessed be God Most High, who has delivered your enemies into your hand." Abram gave him a tenth of all.
Young's Literal Translation (YLT) and blessed `is' God Most High, who hath delivered thine adversaries into thy hand;' and he giveth to him a tenth of all.
Cross Reference Genesis 9:26 in Panjabi 26 ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ ।
Genesis 24:27 in Panjabi 27 ਉਸ ਨੇ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ ।
Genesis 28:22 in Panjabi 22 ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ ।
Leviticus 27:30 in Panjabi 30 ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ ।
Numbers 28:26 in Panjabi 26 ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ । ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ ।
Deuteronomy 12:17 in Panjabi 17 ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
Deuteronomy 14:23 in Panjabi 23 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਸਦਾ ਤੱਕ ਮੰਨਣਾ ਸਿੱਖੋ ।
Deuteronomy 14:28 in Panjabi 28 ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ,
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
2 Chronicles 31:5 in Panjabi 5 ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
2 Chronicles 31:12 in Panjabi 12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
Nehemiah 10:37 in Panjabi 37 ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ ।
Nehemiah 13:12 in Panjabi 12 ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ ।
Psalm 44:3 in Panjabi 3 ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ ।
Psalm 68:19 in Panjabi 19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ ! । ਸਲਹ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 144:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
Amos 4:4 in Panjabi 4 “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ ।
Malachi 3:8 in Panjabi 8 ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ ? ਦਸਵੰਧਾਂ ਅਤੇ ਭੇਟਾਂ ਵਿੱਚ !
Malachi 3:10 in Panjabi 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ !
Luke 18:12 in Panjabi 12 ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ ।
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Hebrews 7:4 in Panjabi 4 ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।