Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Other Translations King James Version (KJV) After these things the word of the LORD came unto Abram in a vision, saying, Fear not, Abram: I am thy shield, and thy exceeding great reward.
American Standard Version (ASV) After these things the word of Jehovah came unto Abram in a vision, saying, Fear not, Abram: I am thy shield, `and' thy exceeding great reward.
Bible in Basic English (BBE) After these things, the word of the Lord came to Abram in a vision, saying, Have no fear, Abram: I will keep you safe, and great will be your reward.
Darby English Bible (DBY) After these things the word of Jehovah came to Abram in a vision, saying, Fear not, Abram; I am thy shield, thy exceeding great reward.
Webster's Bible (WBT) After these things the word of the LORD came to Abram in a vision, saying, Fear not, Abram: I am thy shield, and thy exceeding great reward.
World English Bible (WEB) After these things the word of Yahweh came to Abram in a vision, saying, "Don't be afraid, Abram. I am your shield, your exceedingly great reward."
Young's Literal Translation (YLT) After these things hath the word of Jehovah been unto Abram in a vision, saying, `Fear not, Abram, I `am' a shield to thee, thy reward `is' exceeding great.'
Cross Reference Genesis 15:14 in Panjabi 14 ਪਰ ਉਸ ਕੌਮ ਦਾ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਨਿਆਂ ਕਰਾਂਗਾ ਅਤੇ ਇਸ ਤੋਂ ਬਾਅਦ ਓਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ ।
Genesis 21:17 in Panjabi 17 ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ ।
Genesis 26:24 in Panjabi 24 ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ ।
Genesis 46:2 in Panjabi 2 ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਨ ਦੇ ਕੇ ਆਖਿਆ, ਯਾਕੂਬ ! ਯਾਕੂਬ ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ ।
Exodus 14:13 in Panjabi 13 ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ ।
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Deuteronomy 33:26 in Panjabi 26 ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ ।
Ruth 2:12 in Panjabi 12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ । “
1 Samuel 9:9 in Panjabi 9 ਪੁਰਾਣੇ ਸਮਿਆਂ ਵਿੱਚ, ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਸਲਾਹ ਕਰਨ ਦੇ ਲਈ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਕਹਾਉਂਦਾ ਹੈ ਪਿੱਛੇ ਉਹ ਨੂੰ ਦਰਸ਼ੀ ਆਖਦੇ ਸਨ ।
1 Chronicles 28:20 in Panjabi 20 ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ !
Psalm 3:3 in Panjabi 3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ ।
Psalm 5:12 in Panjabi 12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ ।
Psalm 16:5 in Panjabi 5 ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ । ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ ।
Psalm 18:2 in Panjabi 2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 58:11 in Panjabi 11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ !
Psalm 84:9 in Panjabi 9 ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ !
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Psalm 119:114 in Panjabi 114 ਤੂੰ ਮੇਰੀ ਪਨਾਹਗਾਹ ਤੇ ਮੇਰੀ ਢਾਲ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ ।
Psalm 142:5 in Panjabi 5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜਿਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ ।
Proverbs 11:18 in Panjabi 18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ ।
Proverbs 30:5 in Panjabi 5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ ਹੈ ।
Isaiah 35:4 in Panjabi 4 ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ ! ਨਾ ਡਰੋ ! ਆਪਣੇ ਪਰਮੇਸ਼ੁਰ ਨੂੰ ਵੇਖੋ ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:1 in Panjabi 1 ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Isaiah 44:2 in Panjabi 2 ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਿਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ ।
Isaiah 44:8 in Panjabi 8 ਭੈ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ ? ਤੁਸੀਂ ਮੇਰੇ ਗਵਾਹ ਹੋ । ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Lamentations 3:24 in Panjabi 24 ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ ।
Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Ezekiel 3:4 in Panjabi 4 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ ।
Ezekiel 11:24 in Panjabi 24 ਤਦ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ ।
Daniel 10:1 in Panjabi 1 ਫ਼ਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ ।
Matthew 8:26 in Panjabi 26 ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Matthew 28:5 in Panjabi 5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ ।
Luke 1:13 in Panjabi 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ ।
Luke 1:30 in Panjabi 30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
Acts 10:10 in Panjabi 10 ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁੱਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ ।
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
1 Corinthians 3:22 in Panjabi 22 ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ !
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।