Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Other Translations King James Version (KJV) In the same day the LORD made a covenant with Abram, saying, Unto thy seed have I given this land, from the river of Egypt unto the great river, the river Euphrates:
American Standard Version (ASV) In that day Jehovah made a covenant with Abram, saying, Unto thy seed have I given this land, from the river of Egypt unto the great river, the river Euphrates:
Bible in Basic English (BBE) In that day the Lord made an agreement with Abram, and said, To your seed have I given this land from the river of Egypt to the great river, the river Euphrates:
Darby English Bible (DBY) On the same day Jehovah made a covenant with Abram, saying, Unto thy seed I give this land, from the river of Egypt to the great river, the river Euphrates;
Webster's Bible (WBT) In that same day the LORD made a covenant with Abram, saying, To thy seed have I given this land, from the river of Egypt to the great river, the river Euphrates:
World English Bible (WEB) In that day Yahweh made a covenant with Abram, saying, "To your seed have I given this land, from the river of Egypt to the great river, the river Euphrates:
Young's Literal Translation (YLT) In that day hath Jehovah made with Abram a covenant, saying, `To thy seed I have given this land, from the river of Egypt unto the great river, the river Phrat,
Cross Reference Genesis 2:14 in Panjabi 14 ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ ।
Genesis 9:8 in Panjabi 8 ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ,
Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Genesis 13:15 in Panjabi 15 ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 24:7 in Panjabi 7 ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ । ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ ।
Genesis 26:4 in Panjabi 4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ।
Genesis 28:4 in Panjabi 4 ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ ।
Genesis 28:13 in Panjabi 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
Genesis 35:12 in Panjabi 12 ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ ।
Genesis 50:24 in Panjabi 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ।
Exodus 3:8 in Panjabi 8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ ।
Exodus 6:4 in Panjabi 4 ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ ।
Exodus 23:23 in Panjabi 23 ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫਰਿੱਜੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ ।
Exodus 23:27 in Panjabi 27 ਮੈਂ ਆਪਣਾ ਭੈ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ ।
Exodus 34:11 in Panjabi 11 ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੇ ਅਮੋਰੀ, ਕਨਾਨੀ, ਹਿੱਤੀ, ਫ਼ਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ ।
Numbers 34:2 in Panjabi 2 ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ ( ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ )
Numbers 34:5 in Panjabi 5 ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ ।
Deuteronomy 1:7 in Panjabi 7 ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਹਾੜ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ ।
Deuteronomy 7:1 in Panjabi 1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਹਾਡੇ ਅੱਗਿਓਂ ਬਹੁਤ ਸਾਰੀਆਂ ਕੌਮਾਂ ਨੂੰ ਪੁੱਟ ਸੁੱਟੇ ਅਰਥਾਤ ਹਿੱਤੀ, ਗਿਰਗਾਸ਼ੀ, ਅਮੋਰੀ, ਕਨਾਨੀ, ਫਰਿੱਜੀ, ਹਿੱਵੀ ਅਤੇ ਯਬੂਸੀ ਨਾਂ ਦੀਆਂ ਸੱਤ ਕੌਮਾਂ ਨੂੰ ਜਿਹੜੀਆਂ ਤੁਹਾਡੇ ਨਾਲੋਂ ਵੱਧ ਅਤੇ ਬਲਵੰਤ ਹਨ
Deuteronomy 11:24 in Panjabi 24 ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ ।
Deuteronomy 34:4 in Panjabi 4 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ । ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ । “
Joshua 1:3 in Panjabi 3 ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ ।
Joshua 12:1 in Panjabi 1 ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ ।
Joshua 15:4 in Panjabi 4 ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ । ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ ।
Joshua 19:1 in Panjabi 1 ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ ।
2 Samuel 8:3 in Panjabi 3 ਦਾਊਦ ਨੇ ਸੋਬਾਰ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਦਰਿਆ ਉੱਤੇ ਆਪਣੇ ਦੇਸ਼ ਨੂੰ ਛਡਾਉਣ ਨਿੱਕਲਿਆ ਸੀ ।
2 Samuel 23:5 in Panjabi 5 ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ । ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ । ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ ?
1 Kings 4:21 in Panjabi 21 ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ । ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ ।
1 Chronicles 5:9 in Panjabi 9 ਅਤੇ ਉਹ ਚੜਦੇ ਪਾਸੇ ਫਰਾਤ ਦਰਿਆ ਤੋਂ ਉਜਾੜ ਦੇ ਰਸਤੇ ਤੱਕ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ
2 Chronicles 9:26 in Panjabi 26 ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
Nehemiah 9:8 in Panjabi 8 ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ ।
Psalm 105:11 in Panjabi 11 ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ,
Isaiah 27:12 in Panjabi 12 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ ।
Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Galatians 3:15 in Panjabi 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ