Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Other Translations King James Version (KJV) And when Abram was ninety years old and nine, the LORD appeared to Abram, and said unto him, I am the Almighty God; walk before me, and be thou perfect.
American Standard Version (ASV) And when Abram was ninety years old and nine, Jehovah appeared to Abram, and said unto him, I am God Almighty; walk before me, and be thou perfect.
Bible in Basic English (BBE) When Abram was ninety-nine years old, the Lord came to him, and said, I am God, Ruler of all; go in my ways and be upright in all things,
Darby English Bible (DBY) And Abram was ninety-nine years old, when Jehovah appeared to Abram, and said to him, I [am] the Almighty ùGod: walk before my face, and be perfect.
Webster's Bible (WBT) And when Abram was ninety and nine years old, the LORD appeared to Abram, and said to him, I am the Almighty God; walk before me, and be thou perfect.
World English Bible (WEB) When Abram was ninety-nine years old, Yahweh appeared to Abram, and said to him, "I am God Almighty. Walk before me, and be blameless.
Young's Literal Translation (YLT) And Abram is a son of ninety and nine years, and Jehovah appeareth unto Abram, and saith unto him, `I `am' God Almighty, walk habitually before Me, and be thou perfect;
Cross Reference Genesis 5:22 in Panjabi 22 ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
Genesis 5:24 in Panjabi 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
Genesis 6:9 in Panjabi 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
Genesis 12:1 in Panjabi 1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਲੋਕ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ ।
Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Genesis 16:16 in Panjabi 16 ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ ।
Genesis 18:1 in Panjabi 1 ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਨ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ ।
Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Genesis 35:11 in Panjabi 11 ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ ।
Genesis 48:15 in Panjabi 15 ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
Exodus 6:3 in Panjabi 3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਨ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ ।
Numbers 11:23 in Panjabi 23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ !
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Deuteronomy 18:13 in Panjabi 13 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ ।
1 Kings 2:4 in Panjabi 4 ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ ।
1 Kings 3:6 in Panjabi 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
1 Kings 8:25 in Panjabi 25 ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ ।
2 Kings 20:3 in Panjabi 3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਕਿ ਮੈਂ ਕਿਵੇਂ ਵਫਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਓਹੋ ਮੈਂ ਕੀਤਾ ਹੈ, ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ ।
Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Job 11:7 in Panjabi 7 ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ ?
Psalm 115:3 in Panjabi 3 ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ ।
Psalm 116:9 in Panjabi 9 ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ ।
Isaiah 38:3 in Panjabi 3 ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਸੀ ਉਹੋ ਮੈਂ ਕੀਤਾ ਹੈ । ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Daniel 4:35 in Panjabi 35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ ?
Micah 6:8 in Panjabi 8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ ?
Matthew 5:48 in Panjabi 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
Matthew 19:26 in Panjabi 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸੱਭੋ ਕੁੱਝ ਹੋ ਸਕਦਾ ਹੈ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
Acts 23:1 in Panjabi 1 ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ ।
Acts 24:16 in Panjabi 16 ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ ।
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,