Genesis 18:19 in Panjabi 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
Other Translations King James Version (KJV) For I know him, that he will command his children and his household after him, and they shall keep the way of the LORD, to do justice and judgment; that the LORD may bring upon Abraham that which he hath spoken of him.
American Standard Version (ASV) For I have known him, to the end that he may command his children and his household after him, that they may keep the way of Jehovah, to do righteousness and justice; to the end that Jehovah may bring upon Abraham that which he hath spoken of him.
Bible in Basic English (BBE) For I have made him mine so that he may give orders to his children and those of his line after him, to keep the ways of the Lord, to do what is good and right: so that the Lord may do to Abraham as he has said.
Darby English Bible (DBY) For I know him that he will command his children and his household after him, and they shall keep the way of Jehovah, to do righteousness and justice, in order that Jehovah may bring upon Abraham what he hath spoken of him.
Webster's Bible (WBT) For I know him, that he will command his children and his household after him, and they will keep the way of the LORD, to do justice and judgment; that the LORD may bring upon Abraham that which he hath spoken of him.
World English Bible (WEB) For I have known him, to the end that he may command his children and his household after him, that they may keep the way of Yahweh, to do righteousness and justice; to the end that Yahweh may bring on Abraham that which he has spoken of him."
Young's Literal Translation (YLT) for I have known him, that he commandeth his children, and his house after him (and they have kept the way of Jehovah), to do righteousness and judgment, that Jehovah may bring on Abraham that which He hath spoken concerning him.'
Cross Reference Genesis 17:23 in Panjabi 23 ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ ।
Deuteronomy 4:9 in Panjabi 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
Deuteronomy 6:6 in Panjabi 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ ।
Deuteronomy 11:19 in Panjabi 19 ਤੁਸੀਂ ਆਪਣੇ ਘਰ ਵਿੱਚ ਬੈਠੇ ਹੋਏ, ਰਾਹ ਚੱਲਦੇ, ਲੰਮੇ ਪਏ ਅਤੇ ਉੱਠਦੇ ਹੋਏ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ ।
Deuteronomy 32:46 in Panjabi 46 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ । ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
Joshua 24:15 in Panjabi 15 ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ ।
1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
2 Samuel 7:20 in Panjabi 20 ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ !
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Job 1:5 in Panjabi 5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ । ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ ।
Psalm 1:6 in Panjabi 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।
Psalm 11:4 in Panjabi 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ ।
Psalm 34:15 in Panjabi 15 ਯਹੋਵਾਹ ਦੀਆਂ ਅੱਖੀਆਂ ਧਰਮੀਆ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ ।
Psalm 78:2 in Panjabi 2 ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
Proverbs 6:20 in Panjabi 20 ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ ।
Proverbs 22:6 in Panjabi 6 ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ ।
Isaiah 38:19 in Panjabi 19 ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ ।
Amos 3:2 in Panjabi 2 “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ !”
John 10:14 in Panjabi 14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ । ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Acts 27:31 in Panjabi 31 ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ !
Ephesians 6:4 in Panjabi 4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ ।
1 Timothy 3:4 in Panjabi 4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ ।
1 Timothy 3:12 in Panjabi 12 ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ ।
2 Timothy 1:5 in Panjabi 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।