Genesis 20:7 in Panjabi 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
Other Translations King James Version (KJV) Now therefore restore the man his wife; for he is a prophet, and he shall pray for thee, and thou shalt live: and if thou restore her not, know thou that thou shalt surely die, thou, and all that are thine.
American Standard Version (ASV) Now therefore restore the man's wife. For he is a prophet, and he shall pray for thee, and thou shalt live. And if thou restore her not, know thou that thou shalt surely die, thou, and all that are thine.
Bible in Basic English (BBE) So now, give the man back his wife, for he is a prophet, and let him say a prayer for you, so your life may be safe: but if you do not give her back, be certain that death will come to you and all your house.
Darby English Bible (DBY) And now, restore the man's wife; for he is a prophet, and will pray for thee, that thou mayest live. And if thou do not restore [her], know that thou shalt certainly die, thou and all that is thine.
Webster's Bible (WBT) Now therefore restore to the man his wife, for he is a prophet, and he shall pray for thee, and thou shalt live: and if thou shalt not restore her, know thou that thou shalt surely die, thou and all that are thine.
World English Bible (WEB) Now therefore, restore the man's wife. For he is a prophet, and he will pray for you, and you will live. If you don't restore her, know for sure that you will die, you, and all who are yours."
Young's Literal Translation (YLT) and now send back the man's wife, for he `is' inspired, and he doth pray for thee, and live thou; and if thou do not send back, know that dying thou dost die, thou, and all that thou hast.'
Cross Reference Genesis 2:17 in Panjabi 17 ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ ।
Genesis 12:15 in Panjabi 15 ਤਦ ਫ਼ਿਰਾਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਾਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਾਊਨ ਦੇ ਘਰ ਵਿੱਚ ਪਹੁੰਚਾਈ ਗਈ ।
Genesis 12:17 in Panjabi 17 ਪਰ ਯਹੋਵਾਹ ਨੇ ਫ਼ਿਰਾਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ ।
Genesis 20:18 in Panjabi 18 ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ ।
Exodus 4:16 in Panjabi 16 ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ ।
Exodus 7:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਵਰਗਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ ।
Exodus 12:1 in Panjabi 1 ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ
Exodus 18:17 in Panjabi 17 ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ ।
Leviticus 6:4 in Panjabi 4 ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
Leviticus 6:7 in Panjabi 7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ ।
Numbers 16:32 in Panjabi 32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ ।
1 Samuel 7:5 in Panjabi 5 ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ ।
1 Samuel 7:8 in Panjabi 8 ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ ।
1 Samuel 12:19 in Panjabi 19 ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ !
1 Samuel 12:23 in Panjabi 23 ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ । ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ ।
2 Samuel 24:17 in Panjabi 17 ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ !
1 Kings 13:6 in Panjabi 6 ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ ।
1 Kings 18:1 in Panjabi 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
2 Kings 5:11 in Panjabi 11 ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ ।
2 Kings 19:2 in Panjabi 2 ਅਤੇ ਅਲਯਾਕੀਮ ਨੂੰ ਜੋ ਮਹਿਲ ਦਾ ਮੁਖਤਿਆਰ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਟਾਟ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ ।
1 Chronicles 16:22 in Panjabi 22 ਕਿ ਮੇਰੇ ਮਸਹ ਕੀਤਿਆਂ ਹੋਇਆਂ ਨੂੰ ਹੱਥ ਨਾ ਲਾਓ, ਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ ।
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Job 42:8 in Panjabi 8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅਯੂੱਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅਯੂੱਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ । ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।”
Psalm 25:14 in Panjabi 14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।
Psalm 105:9 in Panjabi 9 ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
Jeremiah 14:11 in Panjabi 11 ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Jeremiah 27:18 in Panjabi 18 ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ ।
Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 33:8 in Panjabi 8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ ।
Ezekiel 33:14 in Panjabi 14 ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ ।
1 Corinthians 14:4 in Panjabi 4 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ ।
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
James 5:14 in Panjabi 14 ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
Revelation 11:5 in Panjabi 5 ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ । ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ ।