Genesis 22:12 in Panjabi 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ । ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ ।
Other Translations King James Version (KJV) And he said, Lay not thine hand upon the lad, neither do thou any thing unto him: for now I know that thou fearest God, seeing thou hast not withheld thy son, thine only son from me.
American Standard Version (ASV) And he said, Lay not thy hand upon the lad, neither do thou anything unto him. For now I know that thou fearest God, seeing thou hast not withheld thy son, thine only son, from me.
Bible in Basic English (BBE) And he said, Let not your hand be stretched out against the boy to do anything to him; for now I am certain that the fear of God is in your heart, because you have not kept back your son, your only son, from me.
Darby English Bible (DBY) And he said, Stretch not out thy hand against the lad, neither do anything to him; for now I know that thou fearest God, and hast not withheld thy son, thine only [son], from me.
Webster's Bible (WBT) And he said, Lay not thy hand upon the lad, neither do thou any thing to him: for now I know that thou fearest God, seeing thou hast not withheld from me thy son, thy only son.
World English Bible (WEB) He said, "Don't lay your hand on the boy, neither do anything to him. For now I know that you fear God, seeing you have not withheld your son, your only son, from me."
Young's Literal Translation (YLT) and He saith, `Put not forth thine hand unto the youth, nor do anything to him, for now I have known that thou art fearing God, and hast not withheld thy son, thine only one, from Me.'
Cross Reference Genesis 20:11 in Panjabi 11 ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ ।
Genesis 22:2 in Panjabi 2 ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ ।
Genesis 26:5 in Panjabi 5 ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ ।
Genesis 42:18 in Panjabi 18 ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ।
Exodus 20:20 in Panjabi 20 ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ ।
1 Samuel 12:24 in Panjabi 24 ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ । ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ ।
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
Nehemiah 5:15 in Panjabi 15 ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈ ਮੰਨਦਾ ਸੀ ।
Job 5:19 in Panjabi 19 ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ ।
Job 28:28 in Panjabi 28 ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ !”
Psalm 1:6 in Panjabi 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।
Psalm 2:11 in Panjabi 11 ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
Psalm 25:12 in Panjabi 12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ ।
Psalm 25:14 in Panjabi 14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।
Psalm 111:10 in Panjabi 10 ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Proverbs 1:7 in Panjabi 7 ਯਹੋਵਾਹ ਦਾ ਭੈ ਮੰਨਣਾ ਗਿਆਨ ਦਾ ਮੂਲ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Ecclesiastes 12:13 in Panjabi 13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ ।
Jeremiah 19:5 in Panjabi 5 ਉਹਨਾਂ ਨੇ ਬਆਲ ਦੇ ਉੱਚੇ ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Micah 6:6 in Panjabi 6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ ?
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 5:16 in Panjabi 16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ ।
Matthew 10:37 in Panjabi 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ ।
Matthew 16:24 in Panjabi 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
1 Corinthians 10:13 in Panjabi 13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
Hebrews 11:19 in Panjabi 19 ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
James 2:18 in Panjabi 18 ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ । ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ ।
James 2:21 in Panjabi 21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ ?
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
Revelation 19:5 in Panjabi 5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !