Genesis 22:17 in Panjabi 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ ।
Other Translations King James Version (KJV) That in blessing I will bless thee, and in multiplying I will multiply thy seed as the stars of the heaven, and as the sand which is upon the sea shore; and thy seed shall possess the gate of his enemies;
American Standard Version (ASV) that in blessing I will bless thee, and in multiplying I will multiply thy seed as the stars of the heavens, and as the sand which is upon the seashore. And thy seed shall possess the gate of his enemies.
Bible in Basic English (BBE) That I will certainly give you my blessing, and your seed will be increased like the stars of heaven and the sand by the seaside; your seed will take the land of those who are against them;
Darby English Bible (DBY) I will richly bless thee, and greatly multiply thy seed, as the stars of heaven, and as the sand that is on the sea-shore; and thy seed shall possess the gate of his enemies;
Webster's Bible (WBT) That in blessing I will bless thee, and in multiplying I will multiply thy seed as the stars of heaven, and as the sand which is on the sea shore; and thy seed shall possess the gate of his enemies;
World English Bible (WEB) that in blessing I will bless you, and in multiplying I will multiply your seed as the stars of the heavens, and as the sand which is on the seashore. Your seed will possess the gate of his enemies.
Young's Literal Translation (YLT) that blessing I bless thee, and multiplying I multiply thy seed as stars of the heavens, and as sand which `is' on the sea-shore; and thy seed doth possess the gate of his enemies;
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Genesis 13:16 in Panjabi 16 ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ ।
Genesis 15:5 in Panjabi 5 ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ ।
Genesis 17:6 in Panjabi 6 ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ ।
Genesis 24:60 in Panjabi 60 ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ ।
Genesis 26:4 in Panjabi 4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ।
Genesis 27:28 in Panjabi 28 ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ ।
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Genesis 28:14 in Panjabi 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Genesis 32:12 in Panjabi 12 ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ ।
Genesis 49:25 in Panjabi 25 ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
Numbers 24:17 in Panjabi 17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ । ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ । ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲਿਆ ਨੂੰ ਸੁੱਟੇਗਾ ।
Deuteronomy 1:10 in Panjabi 10 ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ ।
Deuteronomy 21:19 in Panjabi 19 ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
Deuteronomy 28:2 in Panjabi 2 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ ।
Joshua 1:1 in Panjabi 1 ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,
2 Samuel 8:1 in Panjabi 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿਚੋਂ ਖੋਹ ਲਈ ।
2 Samuel 10:1 in Panjabi 1 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ ।
1 Kings 9:26 in Panjabi 26 ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜ ਅਸਿਓਨ ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ ।
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Jeremiah 32:22 in Panjabi 22 ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪਿਉ-ਦਾਦਿਆਂ ਨਾਲ ਉਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਸੀ ।
Jeremiah 33:22 in Panjabi 22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Micah 1:9 in Panjabi 9 ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ ।
Luke 1:68 in Panjabi 68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
1 Corinthians 15:57 in Panjabi 57 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ !
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !