Genesis 23:2 in Panjabi 2 ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਤ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ । ਇਸ ਲਈ ਅਬਰਾਹਾਮ ਸਾਰਾਹ ਲਈ ਰੋਣ ਪਿੱਟਣ ਲਈ ਆਇਆ ।
Other Translations King James Version (KJV) And Sarah died in Kirjatharba; the same is Hebron in the land of Canaan: and Abraham came to mourn for Sarah, and to weep for her.
American Standard Version (ASV) And Sarah died in Kiriath-arba (the same is Hebron), in the land of Canaan. And Abraham came to mourn for Sarah, and to weep for her.
Bible in Basic English (BBE) And Sarah's death took place in Kiriath-arba, that is, Hebron, in the land of Canaan: and Abraham went into his house, weeping and sorrowing for Sarah.
Darby English Bible (DBY) And Sarah died in Kirjath-Arba: that is Hebron, in the land of Canaan. And Abraham came to mourn for Sarah, and to weep for her.
Webster's Bible (WBT) And Sarah died in Kirjath-arba; the same is Hebron in the land of Canaan: And Abraham came to mourn for Sarah, and to weep for her.
World English Bible (WEB) Sarah died in Kiriath Arba (the same is Hebron), in the land of Canaan. Abraham came to mourn for Sarah, and to weep for her.
Young's Literal Translation (YLT) and Sarah dieth in Kirjath-Arba, which `is' Hebron, in the land of Caanan, and Abraham goeth in to mourn for Sarah, and to bewail her.
Cross Reference Genesis 13:18 in Panjabi 18 ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ।
Genesis 23:19 in Panjabi 19 ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ ।
Genesis 27:41 in Panjabi 41 ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ ।
Genesis 50:10 in Panjabi 10 ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ ।
Numbers 13:22 in Panjabi 22 ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਆਨਾਕ ਦੀ ਅੰਸ਼ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ ।
Numbers 20:29 in Panjabi 29 ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ ।
Deuteronomy 34:8 in Panjabi 8 ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ ।
Joshua 10:39 in Panjabi 39 ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ । ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ ।
Joshua 14:14 in Panjabi 14 ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫੁੰਨਾਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ ਮਗਰ ਤੁਰਦਾ ਰਿਹਾ ।
Joshua 20:7 in Panjabi 7 ਅਤੇ ਉਹਨਾਂ ਨੇ ਨਫ਼ਤਾਲੀ ਦੇ ਪਹਾੜ ਉੱਤੇ ਗਲੀਲ ਵਿੱਚ ਕਦਸ਼ ਨੂੰ ਅਤੇ ਅਫ਼ਰਾਈਮ ਦੇ ਪਹਾੜ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਹਾੜ ਵਿੱਚ ਕਿਰਯਥ ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ ।
Judges 1:10 in Panjabi 10 ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ । ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਬਰਾ ਸੀ । ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ ।
1 Samuel 20:31 in Panjabi 31 ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ । ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜਰੂਰ ਮਾਰਿਆ ਜਾਵੇ ।
1 Samuel 28:3 in Panjabi 3 ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ ।
2 Samuel 1:12 in Panjabi 12 ਓਹ ਰੋਏ ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ ।
2 Samuel 1:17 in Panjabi 17 ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,
2 Samuel 2:11 in Panjabi 11 ਦਾਊਦ ਨੇ ਹਬਰੋਨ ਵਿੱਚ ਯਹੂਦਾਹ ਦੇ ਘਰਾਣੇ ਉੱਤੇ ਸੱਤ ਸਾਲ ਛੇ ਮਹੀਨੇ ਰਾਜ ਕੀਤਾ ।
2 Samuel 5:3 in Panjabi 3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ ।
2 Samuel 5:5 in Panjabi 5 ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ ।
1 Chronicles 6:57 in Panjabi 57 ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤਿਰ, ਅਸਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ
2 Chronicles 35:25 in Panjabi 25 ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
Jeremiah 22:10 in Panjabi 10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ,ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਮਨ ਭੂਮੀ ਨੂੰ ਵੇਖੇਗਾ ।
Jeremiah 22:18 in Panjabi 18 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਇ ਮੇਰੇ ਭਰਾ ! ਜਾਂ ਹਾਇ ਮੇਰੀ ਭੈਣ ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਇ ਮਾਲਕ ! ਹਾਇ ਮਹਾਰਾਜ !
Ezekiel 24:16 in Panjabi 16 ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ ।
John 11:31 in Panjabi 31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ । ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ । ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ ।
John 11:35 in Panjabi 35 ਯਿਸੂ ਰੋਇਆ,
Acts 8:2 in Panjabi 2 ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ ।