Genesis 24:3 in Panjabi 3 ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ।
Other Translations King James Version (KJV) And I will make thee swear by the LORD, the God of heaven, and the God of the earth, that thou shalt not take a wife unto my son of the daughters of the Canaanites, among whom I dwell:
American Standard Version (ASV) And I will make thee swear by Jehovah, the God of heaven and the God of the earth, that thou wilt not take a wife for my son of the daughters of the Canaanites, among whom I dwell.
Bible in Basic English (BBE) And take an oath by the Lord, the God of heaven and the God of the earth, that you will not get a wife for my son Isaac from the daughters of the Canaanites among whom I am living;
Darby English Bible (DBY) and I will make thee swear by Jehovah, the God of the heavens and the God of the earth, that thou take not a wife for my son of the daughters of the Canaanites, among whom I am dwelling;
Webster's Bible (WBT) And I will make thee swear by the LORD, the God of heaven and the God of the earth, that thou wilt not take a wife for my son of the daughters of the Canaanites among whom I dwell:
World English Bible (WEB) I will make you swear by Yahweh, the God of heaven and the God of the earth, that you shall not take a wife for my son of the daughters of the Canaanites, among whom I live.
Young's Literal Translation (YLT) and I cause thee to swear by Jehovah, God of the heavens, and God of the earth, that thou dost not take a wife for my son from the daughters of the Canaanite, in the midst of whom I am dwelling;
Cross Reference Genesis 6:2 in Panjabi 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
Genesis 6:4 in Panjabi 4 ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ ।
Genesis 10:15 in Panjabi 15 ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਥ,
Genesis 14:19 in Panjabi 19 ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਂ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ ।
Genesis 14:22 in Panjabi 22 ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਂ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
Genesis 21:23 in Panjabi 23 ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ । ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ ।
Genesis 26:28 in Panjabi 28 ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ ।
Genesis 26:34 in Panjabi 34 ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ ।
Genesis 27:46 in Panjabi 46 ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ । ਜੇਕਰ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ?
Genesis 28:8 in Panjabi 8 ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
Genesis 31:44 in Panjabi 44 ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ ।
Genesis 50:25 in Panjabi 25 ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ ।
Exodus 20:7 in Panjabi 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ ।
Exodus 22:11 in Panjabi 11 ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ ।
Exodus 23:13 in Panjabi 13 ਜੋ ਕੁੱਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ ।
Exodus 34:16 in Panjabi 16 ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਜ਼ਨਾਕਾਰੀ ਕਰਾਉਣ ।
Leviticus 19:12 in Panjabi 12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ । ਮੈਂ ਯਹੋਵਾਹ ਹਾਂ ।
Numbers 5:21 in Panjabi 21 ਤਦ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ ।
Deuteronomy 6:13 in Panjabi 13 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ ।
Deuteronomy 7:3 in Panjabi 3 ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,
Deuteronomy 10:20 in Panjabi 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
Joshua 2:12 in Panjabi 12 ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ ।
1 Samuel 20:17 in Panjabi 17 ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ ।
2 Kings 19:15 in Panjabi 15 ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਤੇ ਧਰਤੀ ਨੂੰ ਬਣਾਇਆ ।
2 Chronicles 2:12 in Panjabi 12 ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
Nehemiah 9:6 in Panjabi 6 “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
Nehemiah 13:25 in Panjabi 25 ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ ।
Psalm 115:15 in Panjabi 15 ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ ।
Isaiah 45:23 in Panjabi 23 ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸਹੁੰ ਖਾਵੇਗੀ ।
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 65:16 in Panjabi 16 ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸਹੁੰ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸਹੁੰ ਖਾਵੇਗਾ, ਕਿਉਂ ਜੋ ਪਹਿਲੇ ਦੁੱਖ ਭੁਲਾਏ ਜਾਣਗੇ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਜਾਣਗੇ ।
Jeremiah 4:2 in Panjabi 2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ ।
Jeremiah 10:11 in Panjabi 11 ਤੁਸੀਂ ਉਹਨਾਂ ਨੂੰ ਇਸ ਤਰਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ ।
Jeremiah 12:16 in Panjabi 16 ਤਦ ਇਸ ਤਰ੍ਹਾਂ ਹੋਵੇਗਾ ਕਿ ਜੇ ਉਹ ਦਿਲ ਲਾ ਕੇ ਮੇਰੀ ਪਰਜਾ ਦੇ ਮਾਰਗਾਂ ਨੂੰ ਸਿੱਖਣ ਅਤੇ ਮੇਰੇ ਨਾਮ ਦੀ ਸੌਂਹ ਖਾਣ ਭਈ “ ਯਹੋਵਾਹ ਜੀਉਂਦਾ ਹੈ “ ਜਿਵੇਂ ਉਹਨਾਂ ਨੇ ਮੇਰੀ ਪਰਜਾ ਨੂੰ ਬਆਲ ਦੀ ਸੌਂਹ ਖਾਣੀ ਸਿਖਾਈ ਤਾਂ ਉਹ ਮੇਰੀ ਪਰਜਾ ਵਿੱਚ ਮਿਲ ਕੇ ਬਣ ਜਾਣਗੇ
Zephaniah 1:5 in Panjabi 5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
1 Corinthians 7:39 in Panjabi 39 ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ ।
2 Corinthians 6:14 in Panjabi 14 ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ ?
Hebrews 6:16 in Panjabi 16 ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਂਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ ।