Genesis 27:29 in Panjabi 29 ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ । ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ । ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ ।
Other Translations King James Version (KJV) Let people serve thee, and nations bow down to thee: be lord over thy brethren, and let thy mother's sons bow down to thee: cursed be every one that curseth thee, and blessed be he that blesseth thee.
American Standard Version (ASV) Let peoples serve thee, And nations bow down to thee. Be lord over thy brethren, And let thy mother's sons bow down to thee. Cursed be every one that curseth thee, And blessed be every one that blesseth thee.
Bible in Basic English (BBE) Let peoples be your servants, and nations go down before you: be lord over your brothers, and let your mother's sons go down before you: a curse be on everyone by whom you are cursed, and a blessing on those who give you a blessing.
Darby English Bible (DBY) Let peoples serve thee, And races bow down to thee. Be lord over thy brethren, And let thy mother's sons bow down to thee. Cursed be they that curse thee, And blessed be they that bless thee.
Webster's Bible (WBT) Let people serve thee, and nations bow down to thee; be lord over thy brethren, and let thy mother's sons bow down to thee: cursed be every one that curseth thee, and blessed be he that blesseth thee.
World English Bible (WEB) Let peoples serve you, Nations bow down to you. Be lord over your brothers, Let your mother's sons bow down to you. Cursed be everyone who curses you, Blessed be everyone who blesses you."
Young's Literal Translation (YLT) peoples serve thee, and nations bow themselves to thee, be thou mighty over thy brethren, and the sons of thy mother bow themselves to thee; those who curse thee `are' cursed, and those who bless thee `are' blessed.'
Cross Reference Genesis 9:25 in Panjabi 25 ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ । ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ ।
Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Genesis 22:17 in Panjabi 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ ।
Genesis 25:22 in Panjabi 22 ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ ।
Genesis 25:33 in Panjabi 33 ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ ।
Genesis 27:37 in Panjabi 37 ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸਵਾਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ । ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ ?
Genesis 37:7 in Panjabi 7 ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ ।
Genesis 49:8 in Panjabi 8 ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ ।
Numbers 22:11 in Panjabi 11 ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵਸੋਂ ਨਾਲ ਭਰ ਦਿੱਤਾ ਹੈ । ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੇਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ ।
Numbers 23:8 in Panjabi 8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ ?
Numbers 24:9 in Panjabi 9 ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ !
2 Samuel 8:1 in Panjabi 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿਚੋਂ ਖੋਹ ਲਈ ।
2 Samuel 10:1 in Panjabi 1 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ ।
1 Kings 4:21 in Panjabi 21 ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ । ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ ।
1 Kings 11:15 in Panjabi 15 ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ ।
1 Kings 22:47 in Panjabi 47 ਅਦੋਮ ਵਿੱਚ ਕੋਈ ਰਾਜਾ ਨਹੀਂ ਸੀ । ਇੱਕ ਗੁਮਾਸ਼ਤਾ ਰਾਜ ਕਰਦਾ ਸੀ ।
1 Chronicles 5:2 in Panjabi 2 ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਜੇਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
2 Chronicles 25:11 in Panjabi 11 ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 60:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ । ਜਦੋਂ ਉਹ ਅਰਮਨਹਰੈਮ ਅਤੇ ਅਰਮਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੋਨ ਦੀ ਤਰਾਈ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ !
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 49:23 in Panjabi 23 ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Zephaniah 2:8 in Panjabi 8 ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ ।
Malachi 1:2 in Panjabi 2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ । ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 25:45 in Panjabi 45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ ।
Romans 9:12 in Panjabi 12 ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”