Genesis 27:41 in Panjabi 41 ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ ।
Other Translations King James Version (KJV) And Esau hated Jacob because of the blessing wherewith his father blessed him: and Esau said in his heart, The days of mourning for my father are at hand; then will I slay my brother Jacob.
American Standard Version (ASV) And Esau hated Jacob because of the blessing wherewith his father blessed him. And Esau said in his heart, The days of mourning for my father are at hand. Then will I slay my brother Jacob.
Bible in Basic English (BBE) So Esau was full of hate for Jacob because of his father's blessing; and he said in his heart, The days of weeping for my father are near; then I will put my brother Jacob to death.
Darby English Bible (DBY) And Esau hated Jacob because of the blessing with which his father had blessed him. And Esau said in his heart, The days of mourning for my father are at hand, and I will slay my brother Jacob.
Webster's Bible (WBT) And Esau hated Jacob, because of the blessing with which his father blessed him: and Esau said in his heart, The days of mourning for my father are at hand; then will I slay my brother Jacob.
World English Bible (WEB) Esau hated Jacob because of the blessing with which his father blessed him. Esau said in his heart, "The days of mourning for my father are at hand. Then I will kill my brother Jacob."
Young's Literal Translation (YLT) And Esau hateth Jacob, because of the blessing with which his father blessed him, and Esau saith in his heart, `The days of mourning `for' my father draw near, and I slay Jacob my brother.'
Cross Reference Genesis 4:2 in Panjabi 2 ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ ।
Genesis 32:6 in Panjabi 6 ਯਾਕੂਬ ਦੇ ਸੰਦੇਸ਼-ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ ।
Genesis 32:11 in Panjabi 11 ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ ।
Genesis 35:29 in Panjabi 29 ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ ।
Genesis 37:4 in Panjabi 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ ।
Genesis 37:8 in Panjabi 8 ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ ? ਤਦ ਉਹ ਉਸ ਦੇ ਨਾਲ ਉਹ ਦੇ ਸੁਫਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ ।
Genesis 50:3 in Panjabi 3 ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ ।
Genesis 50:10 in Panjabi 10 ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ ।
Deuteronomy 34:8 in Panjabi 8 ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ ।
2 Samuel 13:28 in Panjabi 28 ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ । ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ । ਬਿਲਕੁਲ ਨਾ ਡਰਿਓ ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ !
2 Chronicles 35:24 in Panjabi 24 ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪਿਉ-ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ । ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਦੇ ਸੋਗ ਕੀਤਾ ।
Psalm 35:14 in Panjabi 14 ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ ।
Psalm 37:12 in Panjabi 12 ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ ।
Psalm 37:16 in Panjabi 16 ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ ।
Psalm 140:4 in Panjabi 4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ !
Psalm 142:3 in Panjabi 3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ । ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ ।
Proverbs 1:12 in Panjabi 12 ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ ।
Proverbs 1:16 in Panjabi 16 ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ !
Proverbs 6:14 in Panjabi 14 ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
Ecclesiastes 7:9 in Panjabi 9 ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ ।
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 35:5 in Panjabi 5 ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Ephesians 4:26 in Panjabi 26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ !
Titus 1:15 in Panjabi 15 ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁੱਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁੱਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।