Genesis 28:15 in Panjabi 15 ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ ।
Other Translations King James Version (KJV) And, behold, I am with thee, and will keep thee in all places whither thou goest, and will bring thee again into this land; for I will not leave thee, until I have done that which I have spoken to thee of.
American Standard Version (ASV) And, behold, I am with thee, and will keep thee, whithersoever thou goest, and will bring thee again into this land. For I will not leave thee, until I have done that which I have spoken to thee of.
Bible in Basic English (BBE) And truly, I will be with you, and will keep you wherever you go, guiding you back again to this land; and I will not give you up till I have done what I have said to you.
Darby English Bible (DBY) And behold, I am with thee, and will keep thee in all [places] to which thou goest, and will bring thee again into this land; for I will not leave thee until I have done what I have spoken to thee of.
Webster's Bible (WBT) And behold, I am with thee, and will keep thee in all places whither thou goest, and will bring thee again into this land: for I will not leave thee, until I have done that which I have declared to thee.
World English Bible (WEB) Behold, I am with you, and will keep you, wherever you go, and will bring you again into this land. For I will not leave you, until I have done that which I have spoken of to you."
Young's Literal Translation (YLT) `And lo, I `am' with thee, and have kept thee whithersoever thou goest, and have caused thee to turn back unto this ground; for I leave thee not till that I have surely done that which I have spoken to thee.'
Cross Reference Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Genesis 26:24 in Panjabi 24 ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ ।
Genesis 28:20 in Panjabi 20 ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
Genesis 31:3 in Panjabi 3 ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪਿਉ-ਦਾਦਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾਹ, ਮੈਂ ਤੇਰੇ ਅੰਗ-ਸੰਗ ਹੋਵਾਂਗਾ ।
Genesis 32:9 in Panjabi 9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
Genesis 35:6 in Panjabi 6 ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ । ਇਹ ਹੀ ਬੈਤਏਲ ਹੈ ।
Genesis 39:2 in Panjabi 2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ ।
Genesis 39:21 in Panjabi 21 ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
Genesis 46:4 in Panjabi 4 ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Genesis 48:21 in Panjabi 21 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ ।
Exodus 3:12 in Panjabi 12 ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਪਤਾ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Deuteronomy 31:6 in Panjabi 6 ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ । “
Joshua 1:5 in Panjabi 5 ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ । ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ ।
Joshua 23:14 in Panjabi 14 ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ । ਉਹ ਸਾਰੇ ਤੁਹਾਡੇ ਲਈ ਪੂਰੇ ਹੋਏ । ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ ।
Judges 6:16 in Panjabi 16 ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ, ਅਤੇ ਤੂੰ ਮਿਦਯਾਨੀਆਂ ਨੂੰ ਇੱਕ ਮਨੁੱਖ ਵਾਂਗ ਮਾਰ ਸੁੱਟੇਂਗਾ ।”
1 Kings 8:57 in Panjabi 57 ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ ।
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 121:5 in Panjabi 5 ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 8:10 in Panjabi 10 ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Matthew 18:20 in Panjabi 20 ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
1 Timothy 4:8 in Panjabi 8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,