Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Other Translations King James Version (KJV) And I will put enmity between thee and the woman, and between thy seed and her seed; it shall bruise thy head, and thou shalt bruise his heel.
American Standard Version (ASV) and I will put enmity between thee and the woman, and between thy seed and her seed: he shall bruise thy head, and thou shalt bruise his heel.
Bible in Basic English (BBE) And there will be war between you and the woman and between your seed and her seed: by him will your head be crushed and by you his foot will be wounded.
Darby English Bible (DBY) And I will put enmity between thee and the woman, and between thy seed and her seed; he shall crush thy head, and thou shalt crush his heel.
Webster's Bible (WBT) And I will put enmity between thee and the woman, and between thy seed and her seed: it shall bruise thy head, and thou shalt bruise his heel.
World English Bible (WEB) I will put enmity between you and the woman, and between your offspring and her offspring. He will bruise your head, and you will bruise his heel."
Young's Literal Translation (YLT) and enmity I put between thee and the woman, and between thy seed and her seed; he doth bruise thee -- the head, and thou dost bruise him -- the heel.'
Cross Reference Genesis 49:17 in Panjabi 17 ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ ।
Numbers 21:6 in Panjabi 6 ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ ।
Psalm 132:11 in Panjabi 11 ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Isaiah 53:12 in Panjabi 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ ।
Jeremiah 31:22 in Panjabi 22 ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ ਉਤਪਨ ਕੀਤੀ ਹੈ. ਭਈ ਔਰਤ ਮਰਦ ਨੂੰ ਘੇਰ ਲਵੇਂਗੀ ! ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Amos 9:3 in Panjabi 3 ਭਾਵੇਂ ਉਹ ਕਰਮਲ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ !
Micah 5:3 in Panjabi 3 ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 1:25 in Panjabi 25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ ।
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 4:1 in Panjabi 1 ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ ।
Matthew 12:34 in Panjabi 34 ਹੇ ਸੱਪਾਂ ਦੇ ਬੱਚਿਓ ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Mark 16:18 in Panjabi 18 ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁੱਝ ਨਹੀਂ ਵਿਗੜੇਗਾ । ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।
Luke 1:31 in Panjabi 31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ ।
Luke 1:76 in Panjabi 76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
Luke 10:19 in Panjabi 19 ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ ।
Luke 22:39 in Panjabi 39 ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ ।
Luke 22:53 in Panjabi 53 ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ ।
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
John 12:31 in Panjabi 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
John 14:30 in Panjabi 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
Acts 13:10 in Panjabi 10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?
Acts 28:3 in Panjabi 3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ !
Romans 3:13 in Panjabi 13 ਉਹਨਾਂ ਦਾ ਮੂੰਹ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀ ਸੱਪਾਂ ਦਾ ਜ਼ਹਿਰ ਹੈ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Colossians 2:15 in Panjabi 15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 2:18 in Panjabi 18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
1 John 5:5 in Panjabi 5 ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ?
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 12:7 in Panjabi 7 ਫੇਰ ਸਵਰਗ ਵਿੱਚ ਯੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ ।
Revelation 12:17 in Panjabi 17 ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ ।
Revelation 13:7 in Panjabi 7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ ।
Revelation 15:1 in Panjabi 1 ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।
Revelation 20:1 in Panjabi 1 ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ ।
Revelation 20:7 in Panjabi 7 ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ ।
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।