Genesis 3:16 in Panjabi 16 ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ । ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ ।
Other Translations King James Version (KJV) Unto the woman he said, I will greatly multiply thy sorrow and thy conception; in sorrow thou shalt bring forth children; and thy desire shall be to thy husband, and he shall rule over thee.
American Standard Version (ASV) Unto the woman he said, I will greatly multiply thy pain and thy conception; in pain thou shalt bring forth children; and thy desire shall be to thy husband, and he shall rule over thee.
Bible in Basic English (BBE) To the woman he said, Great will be your pain in childbirth; in sorrow will your children come to birth; still your desire will be for your husband, but he will be your master.
Darby English Bible (DBY) To the woman he said, I will greatly increase thy travail and thy pregnancy; with pain thou shalt bear children; and to thy husband shall be thy desire, and he shall rule over thee.
Webster's Bible (WBT) To the woman he said, I will greatly multiply thy sorrow and thy conception; in sorrow thou shalt bring forth children: and thy desire shall be to thy husband, and he shall rule over thee.
World English Bible (WEB) To the woman he said, "I will greatly multiply your pain in childbirth. In pain you will bring forth children. Your desire will be for your husband, and he will rule over you."
Young's Literal Translation (YLT) Unto the woman He said, `Multiplying I multiply thy sorrow and thy conception, in sorrow dost thou bear children, and toward thy husband `is' thy desire, and he doth rule over thee.'
Cross Reference Genesis 4:7 in Panjabi 7 ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ ।
Genesis 35:16 in Panjabi 16 ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ ।
Numbers 30:7 in Panjabi 7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾਂ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ ।
Numbers 30:13 in Panjabi 13 ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ ।
1 Samuel 4:19 in Panjabi 19 ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਨਣ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ।
Esther 1:20 in Panjabi 20 ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ ।”
Psalm 48:6 in Panjabi 6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ ।
Isaiah 13:8 in Panjabi 8 ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ ।
Isaiah 21:3 in Panjabi 3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ ।
Isaiah 26:17 in Panjabi 17 ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ !
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Jeremiah 4:31 in Panjabi 31 ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ,- ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਲੋਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ ! ।
Jeremiah 6:24 in Panjabi 24 ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ ।
Jeremiah 13:21 in Panjabi 21 ਤੂੰ ਕੀ ਆਖੇਂਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ ? ਜਿਵੇ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ ?
Jeremiah 22:23 in Panjabi 23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ ! ।
Jeremiah 49:24 in Panjabi 24 ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ ।
Micah 4:9 in Panjabi 9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ ? ਕੀ ਤੇਰਾ ਸਲਾਹਕਾਰ ਨਾਸ਼ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ ?
John 16:21 in Panjabi 21 “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ । ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ ।
1 Corinthians 7:4 in Panjabi 4 ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ ।
1 Corinthians 11:3 in Panjabi 3 ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ ।
1 Corinthians 14:34 in Panjabi 34 ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ ।
Ephesians 5:22 in Panjabi 22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ ।
Colossians 3:18 in Panjabi 18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ ।
1 Thessalonians 5:3 in Panjabi 3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ ।
1 Timothy 2:11 in Panjabi 11 ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ ।
1 Timothy 2:15 in Panjabi 15 ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ , ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ ।
Titus 2:5 in Panjabi 5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ ।
1 Peter 3:1 in Panjabi 1 ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ