Genesis 30:27 in Panjabi 27 ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਦਇਆ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ ।
Other Translations King James Version (KJV) And Laban said unto him, I pray thee, if I have found favor in thine eyes, tarry: for I have learned by experience that the LORD hath blessed me for thy sake.
American Standard Version (ASV) And Laban said unto him, If now I have found favor in thine eyes, `tarry': `for' I have divined that Jehovah hath blessed me for thy sake.
Bible in Basic English (BBE) And Laban said, If you will let me say so, do not go away; for I have seen by the signs that the Lord has been good to me because of you.
Darby English Bible (DBY) And Laban said to him, I pray thee, if I have found favour in thine eyes -- I have discovered that Jehovah has blessed me for thy sake.
Webster's Bible (WBT) And Laban said to him, I pray thee, if I have found favor in thine eyes, tarry: for I have learned by experience, that the LORD hath blessed me for thy sake.
World English Bible (WEB) Laban said to him, "If now I have found favor in your eyes, stay here, for I have divined that Yahweh has blessed me for your sake."
Young's Literal Translation (YLT) And Laban saith unto him, `If, I pray thee, I have found grace in thine eyes -- I have observed diligently that Jehovah doth bless me for thy sake.'
Cross Reference Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Genesis 18:3 in Panjabi 3 ਉਸ ਨੇ ਆਖਿਆ, ਹੇ ਪ੍ਰਭੂ ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ ।
Genesis 26:24 in Panjabi 24 ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ ।
Genesis 30:30 in Panjabi 30 ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ । ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ । ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ ?
Genesis 33:15 in Panjabi 15 ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ । ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ ? ਪਰ ਮੇਰੇ ਸਵਾਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ ।
Genesis 34:11 in Panjabi 11 ਸ਼ਕਮ ਨੇ ਵੀ ਦੀਨਾਹ ਦੇ ਪਿਤਾ ਅਤੇ ਉਹ ਦੇ ਭਰਾਵਾਂ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਮੇਰੇ ਲਈ ਦਯਾ ਹੋਵੇ ਤਾਂ ਜੋ ਤੁਸੀਂ ਮੈਨੂੰ ਆਖੋ, ਸੋ ਮੈਂ ਦਿਆਂਗਾ ।
Genesis 39:2 in Panjabi 2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸਵਾਮੀ ਦੇ ਘਰ ਰਹਿੰਦਾ ਸੀ ।
Genesis 39:21 in Panjabi 21 ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
Genesis 47:25 in Panjabi 25 ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ । ਸਾਡੇ ਸਵਾਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ ।
Exodus 3:21 in Panjabi 21 ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ ।
Numbers 11:11 in Panjabi 11 ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ ?
Numbers 11:15 in Panjabi 15 ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ !
Ruth 2:13 in Panjabi 13 ਤਦ ਰੂਥ ਨੇ ਕਿਹਾ, “ਹੇ ਮੇਰੇ ਸਵਾਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ । ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ । “
1 Samuel 16:22 in Panjabi 22 ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ ।
1 Kings 11:19 in Panjabi 19 ਅਤੇ ਫਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ ।
Nehemiah 1:11 in Panjabi 11 ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ ।” ਮੈਂ ਤਾਂ ਰਾਜਾ ਦਾ ਸਾਕੀ ਸੀ ।
Nehemiah 2:5 in Panjabi 5 ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ ।”
Psalm 1:3 in Panjabi 3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ ।
Isaiah 6:13 in Panjabi 13 ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ੍ਹ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ । ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ ।
Isaiah 61:9 in Panjabi 9 ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ ।
Isaiah 65:8 in Panjabi 8 ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ ।
Daniel 1:9 in Panjabi 9 ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ ।
Acts 7:10 in Panjabi 10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ ।