Genesis 31:24 in Panjabi 24 ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ ।
Other Translations King James Version (KJV) And God came to Laban the Syrian in a dream by night, and said unto him, Take heed that thou speak not to Jacob either good or bad.
American Standard Version (ASV) And God came to Laban the Syrian in a dream of the night, and said unto him, Take heed to thyself that thou speak not to Jacob either good or bad.
Bible in Basic English (BBE) Then God came to Laban in a dream by night, and said to him, Take care that you say nothing good or bad to Jacob.
Darby English Bible (DBY) And God came to Laban the Syrian in a dream by night, and said to him, Take care thou speak not to Jacob either good or bad.
Webster's Bible (WBT) And God came to Laban, the Syrian, in a dream by night, and said to him, Take heed that thou speak not to Jacob either good or bad.
World English Bible (WEB) God came to Laban, the Syrian, in a dream of the night, and said to him, "Take heed to yourself that you don't speak to Jacob either good or bad."
Young's Literal Translation (YLT) And God cometh in unto Laban the Aramaean in a dream of the night, and saith to him, `Take heed to thyself lest thou speak with Jacob from good unto evil.'
Cross Reference Genesis 20:3 in Panjabi 3 ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ ।
Genesis 24:50 in Panjabi 50 ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ । ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ ।
Genesis 28:5 in Panjabi 5 ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।
Genesis 31:10 in Panjabi 10 ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ ।
Genesis 31:29 in Panjabi 29 ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ ।
Genesis 31:42 in Panjabi 42 ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ । ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ ।
Genesis 40:5 in Panjabi 5 ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ ।
Genesis 41:1 in Panjabi 1 ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
Numbers 12:6 in Panjabi 6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ । ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਨ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ ।
Numbers 22:20 in Panjabi 20 ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ ।
Numbers 22:26 in Panjabi 26 ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ ।
Numbers 24:13 in Panjabi 13 ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ ।
Deuteronomy 26:5 in Panjabi 5 ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ ।
2 Samuel 13:22 in Panjabi 22 ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
1 Kings 3:5 in Panjabi 5 ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਨ ਹੋਇਆ । ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ ?
Job 33:15 in Panjabi 15 ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
Job 33:25 in Panjabi 25 ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ ।
Psalm 105:14 in Panjabi 14 ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ, —
Isaiah 37:29 in Panjabi 29 ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਘਮੰਡ ਮੇਰੇ ਕੰਨੀਂ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ ।
Hosea 12:12 in Panjabi 12 ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ ।
Matthew 1:20 in Panjabi 20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਨ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ ।
Matthew 2:12 in Panjabi 12 ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ ।
Matthew 27:19 in Panjabi 19 ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁੱਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ ।