Genesis 35:2 in Panjabi 2 ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ ।
Other Translations King James Version (KJV) Then Jacob said unto his household, and to all that were with him, Put away the strange gods that are among you, and be clean, and change your garments:
American Standard Version (ASV) Then Jacob said unto his household, and to all that were with him, Put away the foreign gods that are among you, and purify yourselves, and change your garments:
Bible in Basic English (BBE) Then Jacob said to all his people, Put away the strange gods which are among you, and make yourselves clean, and put on a change of clothing:
Darby English Bible (DBY) And Jacob said to his household, and to all that were with him, Put away the strange gods that are among you, and cleanse yourselves, and change your garments;
Webster's Bible (WBT) Then Jacob said to his household, and to all that were with him, Put away the strange gods that are among you, and be clean, and change your garments:
World English Bible (WEB) Then Jacob said to his household, and to all who were with him, "Put away the foreign gods that are among you, purify yourselves, change your garments.
Young's Literal Translation (YLT) And Jacob saith unto his household, and unto all who `are' with him, `Turn aside the gods of the stranger which `are' in your midst, and cleanse yourselves, and change your garments;
Cross Reference Genesis 18:19 in Panjabi 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
Genesis 31:19 in Panjabi 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
Genesis 31:34 in Panjabi 34 ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ ।
Genesis 34:2 in Panjabi 2 ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭ੍ਰਿਸ਼ਟ ਕੀਤਾ ।
Genesis 34:24 in Panjabi 24 ਤਦ ਸਾਰਿਆਂ ਨੇ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ, ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਦੀ ਗੱਲ ਸੁਣੀ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਉਸ ਦੇ ਨਗਰ ਦੇ ਫਾਟਕ ਤੋਂ ਬਾਹਰ ਜਾਂਦੇ ਸਨ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਗਈ ।
Genesis 35:22 in Panjabi 22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ ।
Exodus 19:10 in Panjabi 10 ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾਹ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ ।
Exodus 19:14 in Panjabi 14 ਮੂਸਾ ਪਹਾੜ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ ।
Exodus 20:3 in Panjabi 3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ ।
Exodus 23:13 in Panjabi 13 ਜੋ ਕੁੱਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ ।
Leviticus 15:5 in Panjabi 5 ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
Leviticus 17:16 in Panjabi 16 ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ ।
Numbers 31:24 in Panjabi 24 ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ ।
Deuteronomy 5:7 in Panjabi 7 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ ।
Deuteronomy 6:14 in Panjabi 14 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,
Deuteronomy 7:25 in Panjabi 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
Deuteronomy 11:28 in Panjabi 28 ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ।
Deuteronomy 32:16 in Panjabi 16 ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ ।
Joshua 23:7 in Panjabi 7 ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ ।
Joshua 24:2 in Panjabi 2 ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖਾਸ ਕਰਕੇ ਤਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ ।
Joshua 24:15 in Panjabi 15 ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ ।
Joshua 24:20 in Panjabi 20 ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ । ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ ।
Joshua 24:23 in Panjabi 23 ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
Ruth 1:15 in Panjabi 15 ਤਦ ਨਾਓਮੀ ਨੇ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵੀ-ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ । “
1 Samuel 7:3 in Panjabi 3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ ।
2 Samuel 7:23 in Panjabi 23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ?
2 Kings 5:10 in Panjabi 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ ।
2 Kings 5:12 in Panjabi 12 ਕੀ ਦੰਮਿਸਕ ਦੀਆਂ ਨਦੀਆਂ ਅਬਾਨਾਹ ਤੇ ਫਰ ਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ ? ” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ ।
2 Kings 17:29 in Panjabi 29 ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ ।
1 Chronicles 16:26 in Panjabi 26 ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ ।
Job 1:5 in Panjabi 5 ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ । ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ ।
Psalm 51:2 in Panjabi 2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
Psalm 51:7 in Panjabi 7 ਜ਼ੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ ।
Psalm 101:2 in Panjabi 2 ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ ।
Ecclesiastes 5:1 in Panjabi 1 ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ ।
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 52:11 in Panjabi 11 ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ ! ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਉਹ ਦੇ ਵਿਚਕਾਰੋਂ ਨਿੱਕਲ ਜਾਓ ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ ।
Jeremiah 5:7 in Panjabi 7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸੌਂਹ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਜ਼ਨਾਹ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇੱਕਠੇ ਹੋਏ !
Jeremiah 13:27 in Panjabi 27 ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ । ਹੇ ਯਰੂਸ਼ਲਮ, ਹਾਇ ਤੇਰੇ ਉੱਤੇ ! ਤੂੰ ਪਾਕ ਸਾਫ਼ ਨਾ ਹੋਵੇਂਗਾ ! ਕਿੰਨਾ ਸਮਾਂ ਅਜੇ ਹੋਰ ਹੈ ?
Jeremiah 16:20 in Panjabi 20 ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ ? ਉਹ ਦੇਵਤੇ ਵੀ ਨਹੀਂ ਹਨ !
Ezekiel 18:31 in Panjabi 31 ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ । ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ ?
Ezekiel 20:7 in Panjabi 7 ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Daniel 5:4 in Panjabi 4 ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ ।
John 13:10 in Panjabi 10 ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ । ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ ।”
Acts 19:26 in Panjabi 26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
1 Corinthians 10:7 in Panjabi 7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ । ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ ।”
2 Corinthians 6:15 in Panjabi 15 ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ ?
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Galatians 4:8 in Panjabi 8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗ਼ੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ ।
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।
1 Peter 2:1 in Panjabi 1 ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
Jude 1:23 in Panjabi 23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ ।