Genesis 35:22 in Panjabi 22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ ।
Other Translations King James Version (KJV) And it came to pass, when Israel dwelt in that land, that Reuben went and lay with Bilhah his father's concubine: and Israel heard it. Now the sons of Jacob were twelve:
American Standard Version (ASV) And it came to pass, while Israel dwelt in that land, that Reuben went and lay with Bilhah his father's concubine: and Israel heard of it. Now the sons of Jacob were twelve:
Bible in Basic English (BBE) Now while they were living in that country, Reuben had connection with Bilhah, his father's servant-woman: and Israel had news of it.
Darby English Bible (DBY) And it came to pass when Israel dwelt in that land, that Reuben went and lay with Bilhah, his father's concubine; and Israel heard of it. And the sons of Jacob were twelve.
Webster's Bible (WBT) And it came to pass, when Israel dwelt in that land, that Reuben went and lay with Bilhah his father's concubine: and Israel heard it. Now the sons of Jacob were twelve:
World English Bible (WEB) It happened, while Israel lived in that land, that Reuben went and lay with Bilhah, his father's concubine, and Israel heard of it. Now the sons of Jacob were twelve.
Young's Literal Translation (YLT) and it cometh to pass in Israel's dwelling in that land, that Reuben goeth, and lieth with Bilhah his father's concubine; and Israel heareth.
Cross Reference Genesis 29:31 in Panjabi 31 ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ ।
Genesis 30:5 in Panjabi 5 ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ ।
Genesis 35:18 in Panjabi 18 ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ ।
Genesis 46:8 in Panjabi 8 ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ ।
Genesis 49:1 in Panjabi 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ ।
Exodus 1:1 in Panjabi 1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ ।
Exodus 6:14 in Panjabi 14 ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਜੇਠੇ ਦੇ ਪੁੱਤਰ ਹਨੋਕ ਅਤੇ ਫੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ ।
Leviticus 18:8 in Panjabi 8 ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ ਹੈ ।
Numbers 1:5 in Panjabi 5 ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ ।
Numbers 1:20 in Panjabi 20 ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ ।
Numbers 2:3 in Panjabi 3 ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ ।
Numbers 7:12 in Panjabi 12 ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ ।
Numbers 26:5 in Panjabi 5 ਰਊਬੇਨ ਇਸਰਾਏਲ ਦਾ ਪਹਿਲੌਠਾ । ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,
Numbers 26:57 in Panjabi 57 ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ
Numbers 34:14 in Panjabi 14 ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ ।
Deuteronomy 33:1 in Panjabi 1 ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ ।
Joshua 13:1 in Panjabi 1 ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ ।
2 Samuel 16:21 in Panjabi 21 ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ ।
2 Samuel 20:3 in Panjabi 3 ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਊਬ ਆਪਣੇ ਮਹਿਲ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ ।
1 Chronicles 2:1 in Panjabi 1 ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸਿਮੋਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ
1 Chronicles 5:1 in Panjabi 1 ਇਸਰਾਏਲ ਦੇ ਜੇਠੇ ਰਊਬੇਨ ਦੇ ਪੁੱਤਰ (ਉਹ ਜੇਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਜੇਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਜੇਠਾ ਕਰਕੇ ਨਹੀਂ ਗਿਣਿਆ ਜਾਂਦਾ)
1 Chronicles 12:23 in Panjabi 23 ਇਹ ਉਨ੍ਹਾਂ ਮੁਖੀਆਂ ਦੀ ਗਿਣਤੀ ਹੈ ਜਿਹੜੇ ਲੜਨ ਲਈ ਸ਼ਸਤਰ ਧਾਰ ਕੇ ਹਬਰੋਨ ਵਿੱਚ ਦਾਊਦ ਨਾਲ ਮਿਲ ਗਏ, ਤਾਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਸ਼ਾਊਲ ਦੇ ਰਾਜ ਨੂੰ ਉਸ ਦੀ ਵੱਲ ਮੋੜ ਲਿਆਉਣ ।
1 Chronicles 27:16 in Panjabi 16 ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ । ਸ਼ਿਮੋਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ
Ezekiel 48:1 in Panjabi 1 ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸਕ ਦੀ ਉਤਰੀ ਹੱਦ ਤੇ ਹਮਾਥ ਦੇ ਕੋਲ ਹੈ । ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ ।
Acts 7:8 in Panjabi 8 ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ ।
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
Revelation 7:4 in Panjabi 4 ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ :
Revelation 21:14 in Panjabi 14 ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ ।