Genesis 4:7 in Panjabi 7 ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ ।
Other Translations King James Version (KJV) If thou doest well, shalt thou not be accepted? and if thou doest not well, sin lieth at the door. And unto thee shall be his desire, and thou shalt rule over him.
American Standard Version (ASV) If thou doest well, shall it not be lifted up? and if thou doest not well, sin coucheth at the door: and unto thee shall be its desire, but do thou rule over it.
Bible in Basic English (BBE) If you do well, will you not have honour? and if you do wrong, sin is waiting at the door, desiring to have you, but do not let it be your master.
Darby English Bible (DBY) If thou doest well, will not [thy countenance] look up [with confidence]? and if thou doest not well, sin lieth at the door; and unto thee [shall be] his desire, and thou shalt rule over him.
Webster's Bible (WBT) If thou doest well, shalt thou not be accepted? and if thou doest not well, sin lieth at the door. And to thee shall be his desire, and thou shalt rule over him.
World English Bible (WEB) If you do well, will it not be lifted up? If you don't do well, sin crouches at the door. Its desire is for you, but you are to rule over it."
Young's Literal Translation (YLT) Is there not, if thou dost well, acceptance? and if thou dost not well, at the opening a sin-offering is crouching, and unto thee its desire, and thou rulest over it.'
Cross Reference Genesis 3:16 in Panjabi 16 ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ । ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ ।
Genesis 4:8 in Panjabi 8 ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ ।
Genesis 19:21 in Panjabi 21 ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ਼ ਨਾ ਕਰਾਂਗਾ ।
Numbers 32:23 in Panjabi 23 ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ ।
2 Samuel 24:23 in Panjabi 23 ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ । ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ ।
2 Kings 8:28 in Panjabi 28 ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ-ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਜ਼ਖਮੀ ਕੀਤਾ ।
Job 29:4 in Panjabi 4 ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
Job 42:8 in Panjabi 8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅਯੂੱਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅਯੂੱਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ । ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।”
Proverbs 18:5 in Panjabi 5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ ।
Proverbs 21:27 in Panjabi 27 ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Jeremiah 6:20 in Panjabi 20 ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ ।
Malachi 1:8 in Panjabi 8 ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ “ਕੁੱਝ ਬੁਰਿਆਈ ਨਹੀਂ,” ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁੱਝ ਬੁਰਿਆਈ ਨਹੀਂ !” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Malachi 1:13 in Panjabi 13 ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ ? ਯਹੋਵਾਹ ਆਖਦਾ ਹੈ
Acts 10:35 in Panjabi 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Romans 6:16 in Panjabi 16 ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ ।
Romans 7:8 in Panjabi 8 ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
1 Timothy 5:4 in Panjabi 4 ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ ।
Hebrews 11:4 in Panjabi 4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ ।
James 1:15 in Panjabi 15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l