Genesis 43:14 in Panjabi 14 ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ ।
Other Translations King James Version (KJV) And God Almighty give you mercy before the man, that he may send away your other brother, and Benjamin. If I be bereaved of my children, I am bereaved.
American Standard Version (ASV) and God Almighty give you mercy before the man, that he may release unto you your other brother and Benjamin. And if I be bereaved of my children, I am bereaved.
Bible in Basic English (BBE) So they took what their father said for the man, and twice as much money in their hands, and Benjamin, and went on their journey to Egypt, and came before Joseph.
Darby English Bible (DBY) And the Almighty ùGod give you mercy before the man, that he may send away your other brother and Benjamin! And I, if I be bereaved of children, am bereaved.
Webster's Bible (WBT) And the men took that present, and they took double money in their hand, and Benjamin; and arose, and went down to Egypt, and stood before Joseph.
World English Bible (WEB) May God Almighty give you mercy before the man, that he may release to you your other brother and Benjamin. If I am bereaved of my children, I am bereaved."
Young's Literal Translation (YLT) and God Almighty give to you mercies before the man, so that he hath sent to you your other brother and Benjamin; and I, when I am bereaved -- I am bereaved.'
Cross Reference Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 22:14 in Panjabi 14 ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ 'ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ ।'
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Genesis 32:11 in Panjabi 11 ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ ।
Genesis 35:11 in Panjabi 11 ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ ।
Genesis 39:21 in Panjabi 21 ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
Genesis 42:24 in Panjabi 24 ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ ।
Genesis 42:36 in Panjabi 36 ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ । ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ । ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ ।
Ezra 7:27 in Panjabi 27 ਧੰਨ ਹੈ ਯਹੋਵਾਹ ! ਸਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਸਵਾਰੇ ।
Nehemiah 1:11 in Panjabi 11 ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ ।” ਮੈਂ ਤਾਂ ਰਾਜਾ ਦਾ ਸਾਕੀ ਸੀ ।
Esther 4:16 in Panjabi 16 “ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ । ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਵਾਂਗੀ । ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ ।”
Psalm 37:5 in Panjabi 5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ ।
Psalm 85:7 in Panjabi 7 ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼ ! ।
Psalm 100:5 in Panjabi 5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ ।
Psalm 119:41 in Panjabi 41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ !
Proverbs 1:1 in Panjabi 1 ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
Proverbs 16:7 in Panjabi 7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ ।
Proverbs 21:1 in Panjabi 1 ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ ।
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Luke 1:50 in Panjabi 50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ ।
Acts 7:10 in Panjabi 10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ ।
Acts 21:14 in Panjabi 14 ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ ।
1 Timothy 1:2 in Panjabi 2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ ।
1 Timothy 1:16 in Panjabi 16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ ।
Titus 1:4 in Panjabi 4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਬੱਚਾ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
2 John 1:3 in Panjabi 3 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ ।