Genesis 48:15 in Panjabi 15 ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
Other Translations King James Version (KJV) And he blessed Joseph, and said, God, before whom my fathers Abraham and Isaac did walk, the God which fed me all my life long unto this day,
American Standard Version (ASV) And he blessed Joseph, and said, The God before whom my fathers Abraham and Isaac did walk, the God who hath fed me all my life long unto this day,
Bible in Basic English (BBE) And he gave Joseph a blessing, saying, May the God to whom my fathers, Abraham and Isaac, gave worship, the God who has taken care of me all my life till this day,
Darby English Bible (DBY) And he blessed Joseph, and said, The God before whom my fathers Abraham and Isaac walked, the God that shepherded me all my life long to this day,
Webster's Bible (WBT) And he blessed Joseph, and said, God, before whom my fathers Abraham and Isaac did walk, the God who hath fed me all my life long to this day,
World English Bible (WEB) He blessed Joseph, and said, "The God before whom my fathers Abraham and Isaac did walk, the God who has fed me all my life long to this day,
Young's Literal Translation (YLT) And he blesseth Joseph, and saith, `God, before whom my fathers Abraham and Isaac walked habitually: God who is feeding me from my being unto this day:
Cross Reference Genesis 5:22 in Panjabi 22 ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
Genesis 6:9 in Panjabi 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 24:20 in Panjabi 20 ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ ।
Genesis 27:4 in Panjabi 4 ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ ।
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Genesis 28:20 in Panjabi 20 ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
Genesis 28:22 in Panjabi 22 ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Genesis 49:24 in Panjabi 24 ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ )
Genesis 49:28 in Panjabi 28 ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ ।
Deuteronomy 33:1 in Panjabi 1 ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ ।
1 Kings 3:6 in Panjabi 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
Psalm 16:8 in Panjabi 8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ ।
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 37:3 in Panjabi 3 ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ ।
Psalm 103:4 in Panjabi 4 ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ ।
Ecclesiastes 2:24 in Panjabi 24 ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ । ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
Ecclesiastes 5:12 in Panjabi 12 ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ ।
Ecclesiastes 5:18 in Panjabi 18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
Ecclesiastes 6:7 in Panjabi 7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ ।
Isaiah 30:21 in Panjabi 21 ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ ।
Isaiah 33:16 in Panjabi 16 ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ ।
Jeremiah 8:2 in Panjabi 2 ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ । ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
Matthew 6:25 in Panjabi 25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੀ ਜਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ ? ਕੀ ਜਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ ?
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
1 Corinthians 10:31 in Panjabi 31 ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁੱਝ ਵੀ ਕਰਦੇ ਹੋ, ਸਭ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
Colossians 2:6 in Panjabi 6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
1 Timothy 6:6 in Panjabi 6 ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ ।
Hebrews 11:21 in Panjabi 21 ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ ।