Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Other Translations King James Version (KJV) The Angel which redeemed me from all evil, bless the lads; and let my name be named on them, and the name of my fathers Abraham and Isaac; and let them grow into a multitude in the midst of the earth.
American Standard Version (ASV) the angel who hath redeemed me from all evil, bless the lads; and let my name be named on them, and the name of my fathers Abraham and Isaac; and let them grow into a multitude in the midst of the earth.
Bible in Basic English (BBE) The angel who has been my saviour from all evil, send his blessing on these children: and let my name and the name of my fathers, Abraham and Isaac, be given to them; and let them become a great nation in the earth.
Darby English Bible (DBY) the Angel that redeemed me from all evil, bless the lads; and let my name be named upon them, and the name of my fathers Abraham and Isaac; and let them grow into a multitude in the midst of the land!
Webster's Bible (WBT) The angel who hath redeemed me from all evil, bless the lads; and let my name be named on them, and the name of my fathers Abraham and Isaac: and let them grow into a multitude in the midst of the earth.
World English Bible (WEB) the angel who has redeemed me from all evil, bless the lads, and let my name be named on them, and the name of my fathers Abraham and Isaac. Let them grow into a multitude in the midst of the earth."
Young's Literal Translation (YLT) the Messenger who is redeeming me from all evil doth bless the youths, and my name is called upon them, and the name of my fathers Abraham and Isaac; and they increase into a multitude in the midst of the land.'
Cross Reference Genesis 1:21 in Panjabi 21 ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ ।
Genesis 16:7 in Panjabi 7 ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ ।
Genesis 28:13 in Panjabi 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
Genesis 31:11 in Panjabi 11 ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ ! ਮੈਂ ਆਖਿਆ, ਮੈਂ ਹਾਜ਼ਰ ਹਾਂ ।
Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Genesis 48:5 in Panjabi 5 ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ । ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
Genesis 49:22 in Panjabi 22 ਯੂਸੁਫ਼ ਇੱਕ ਫਲਦਾਇਕ ਦਾਖਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ ।
Exodus 1:7 in Panjabi 7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ । ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ ।
Exodus 3:2 in Panjabi 2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਨ ਦਿੱਤਾ । ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ ।
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Numbers 1:46 in Panjabi 46 ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ ।
Numbers 26:28 in Panjabi 28 ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਅਫ਼ਰਈਮ
Deuteronomy 28:10 in Panjabi 10 ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ ।
Deuteronomy 33:17 in Panjabi 17 ਉਹ ਬਲਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ, ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ । ਉਹ ਅਫ਼ਰਾਈਮ ਦੇ ਲੱਖਾਂ ਲੱਖ, ਅਤੇ ਮਨੱਸ਼ਹ ਦੇ ਹਜ਼ਾਰਾਂ ਹਨ ।
Joshua 17:17 in Panjabi 17 ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਅਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ । ਤੁਹਾਡੇ ਲਈ ਇੱਕੋ ਹੀ ਭਾਗ ਨਹੀਂ ਹੋਵੇਗਾ ।
Judges 2:1 in Panjabi 1 ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਸੌਂਹ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ ।
Judges 6:21 in Panjabi 21 ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ ।
Judges 13:21 in Panjabi 21 ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ । ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ ।
2 Chronicles 7:14 in Panjabi 14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
Psalm 34:2 in Panjabi 2 ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ , ਦੀਨ ਲੋਕ ਸੁਣ ਕੇ ਆਨੰਦ ਹੋਣਗੇ ।
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 34:22 in Panjabi 22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ ।
Psalm 121:7 in Panjabi 7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ ।
Isaiah 47:4 in Panjabi 4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 14:9 in Panjabi 9 ਤੂੰ ਕਿਉਂ ਮਨੁੱਖ ਵਾਂਗੂੰ ਘਾਬਰ ਜਾਂਦਾ ਹੈ ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ ।
Hosea 12:4 in Panjabi 4 ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ,
Amos 9:12 in Panjabi 12 ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ”, ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
John 17:15 in Panjabi 15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ ।
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
Acts 15:17 in Panjabi 17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ ।”
Romans 8:23 in Panjabi 23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ ।
1 Corinthians 10:4 in Panjabi 4 ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ ।
1 Corinthians 10:9 in Panjabi 9 ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ ।
2 Timothy 4:18 in Panjabi 18 ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ । ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 11:21 in Panjabi 21 ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ ।