Cross Reference Numbers 21:18 in Panjabi 18 ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ !
Numbers 24:17 in Panjabi 17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ । ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ । ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲਿਆ ਨੂੰ ਸੁੱਟੇਗਾ ।
Deuteronomy 28:57 in Panjabi 57 ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ ।
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 60:7 in Panjabi 7 ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Psalm 108:8 in Panjabi 8 ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 11:10 in Panjabi 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ ।
Isaiah 11:12 in Panjabi 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ ।
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 42:3 in Panjabi 3 ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 49:22 in Panjabi 22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ ।
Isaiah 55:4 in Panjabi 4 ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 62:11 in Panjabi 11 ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 30:21 in Panjabi 21 ਉਹਨਾਂ ਦਾ ਸ਼ਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿਕਲੇਗਾ । ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ ? ਯਹੋਵਾਹ ਦਾ ਵਾਕ ਹੈ ।
Ezekiel 19:11 in Panjabi 11 ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ ।
Ezekiel 19:14 in Panjabi 14 ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ । ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ ।
Ezekiel 21:27 in Panjabi 27 ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ ।
Daniel 9:25 in Panjabi 25 ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਮਸੀਹ ਰਾਜ ਪੁੱਤਰ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਧੂੜਕੋਟ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
Hosea 11:12 in Panjabi 12 ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ । ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ ।
Haggai 2:7 in Panjabi 7 ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 10:11 in Panjabi 11 ਉਹ ਬਿਪਤਾ ਦੇ ਸਮੁੰਦਰ ਵਿਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ ।
Matthew 1:21 in Panjabi 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Matthew 21:9 in Panjabi 9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਪਰਮ ਧਾਮ ਵਿੱਚ ਹੋਸੰਨਾ !
Matthew 25:32 in Panjabi 32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ ।
Luke 1:32 in Panjabi 32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ ।
Luke 2:30 in Panjabi 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
John 9:7 in Panjabi 7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ । ਹੁਣ ਉਸ ਨੂੰ ਸਭ ਦਿਸਦਾ ਸੀ ।
John 12:32 in Panjabi 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
John 18:31 in Panjabi 31 ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ ।”
John 19:12 in Panjabi 12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ । ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ ।”
John 19:15 in Panjabi 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
Romans 15:12 in Panjabi 12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Hebrews 7:14 in Panjabi 14 ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁੱਝ ਨਹੀਂ ਆਖਿਆ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !